ADVERTISEMENTs

ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦਾ ਵੱਡਾ ਐਕਸ਼ਨ, ਸੁਖਬੀਰ ਬਾਦਲ ਦੇ ਜੀਜਾ ਪਾਰਟੀ 'ਚੋਂ ਬਾਹਰ

ਪਾਰਟੀ ਨੇ ਸੁਖਬੀਰ ਸਿੰਘ ਬਾਦਲ ਦੇ ਜੀਜਾ ਆਦੇਸ਼ ਪ੍ਰਤਾਪ ਸਿੰਘ ਕੈਰੋਂ ਨੂੰ ਪਾਰਟੀ ਵਿੱਚੋਂ ਕੱਢ ਦਿੱਤਾ ਹੈ। ਇਹ ਫੈਸਲਾ ਖਡੂਰ ਸਾਹਿਬ ਹਲਕੇ ਤੋਂ ਅਕਾਲੀ ਦਲ ਦੇ ਉਮੀਦਵਾਰ ਵਿਰਸਾ ਸਿੰਘ ਵਲਟੋਹਾ ਦੀ ਸ਼ਿਕਾਇਤ ਤੋਂ ਬਾਅਦ ਲਿਆ ਗਿਆ ਹੈ।

ਸੁਖਬੀਰ ਸਿੰਘ ਬਾਦਲ ਦੇ ਜੀਜਾ ਆਦੇਸ਼ ਪ੍ਰਤਾਪ ਸਿੰਘ ਕੈਰੋਂ / Courtesy photo

ਲੋਕ ਸਭਾ ਚੋਣਾਂ ਤੋਂ ਪਹਿਲਾਂ ਅਕਾਲੀ ਦਲ ਨੇ ਵੱਡੀ ਕਾਰਵਾਈ ਕੀਤੀ ਹੈ। ਸ਼੍ਰੋਮਣੀ ਅਕਾਲੀ ਦਲ ਨੇ ਸੁਖਬੀਰ ਸਿੰਘ ਬਾਦਲ ਦੇ ਜੀਜਾ ਆਦੇਸ਼ ਪ੍ਰਤਾਪ ਸਿੰਘ ਕੈਰੋਂ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਵਿੱਚ ਸ਼ਾਮਲ ਹੋਣ ਕਾਰਨ ਪਾਰਟੀ ਵਿੱਚੋਂ ਕੱਢ ਦਿੱਤਾ ਹੈ।
 

ਇਹ ਫੈਸਲਾ ਖਡੂਰ ਸਾਹਿਬ ਹਲਕੇ ਤੋਂ ਅਕਾਲੀ ਦਲ ਦੇ ਉਮੀਦਵਾਰ ਵਿਰਸਾ ਸਿੰਘ ਵਲਟੋਹਾ ਦੀ ਸ਼ਿਕਾਇਤ ਤੋਂ ਬਾਅਦ ਲਿਆ ਗਿਆ ਹੈ। ਪਾਰਟੀ ਦੇ ਜਨਰਲ ਸਕੱਤਰ ਬਲਵਿੰਦਰ ਸਿੰਘ ਭੂੰਦੜ ਨੇ ਪਾਰਟੀ ਦੇ ਸੀਨੀਅਰ ਆਗੂਆਂ ਨਾਲ ਵਿਚਾਰ ਵਟਾਂਦਰੇ ਤੋਂ ਬਾਅਦ ਇਸ ਫੈਸਲੇ ਨੂੰ ਪ੍ਰਵਾਨਗੀ ਦਿੱਤੀ ਹੈ।

 

Comments

Related