ADVERTISEMENT

ADVERTISEMENT

ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ ਮੌਕੇ ਇੱਕ ਇਸ਼ਤਿਹਾਰ ਨੇ ਛੇੜਿਆ ਵਿਵਾਦ

ਹਰਿਆਣਾ ਸਰਕਾਰ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਨੂੰ ਵੀਰ ਬੰਦਾ ਬੈਰਾਗੀ ਲਿਖਣਾ ਗਲਤ: ਸਿੱਖ ਆਗੂ 

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਭਾਈ ਗੁਰਚਰਨ ਸਿੰਘ ਗਰੇਵਾਲ / Courtesy Photo

ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ ਮੌਕੇ ਹਰਿਆਣਾ ਸਰਕਾਰ ਦੇ ਇਸ਼ਤਿਹਾਰ ਨੇ ਵਿਵਾਦ ਛੇੜ ਦਿੱਤਾ ਹੈ।ਹਰਿਆਣਾ ਸਰਕਾਰ ਵੱਲੋਂ ਉਨ੍ਹਾਂ ਨੂੰ ਸ਼ਰਧਾਂਜਲੀ ਦੇਣ ਲਈ ਇੱਕ ਇਸ਼ਤਿਹਾਰ ਜਾਰੀ ਕੀਤਾ ਗਿਆ ਸੀ, ਜਿਸ ਵਿੱਚ ਉਨ੍ਹਾਂ ਦਾ ਨਾਮ ਬੰਦਾ ਸਿੰਘ ਬਹਾਦਰ ਨਹੀ ਸਗੋਂ ‘ਵੀਰ ਬੰਦਾ ਬੈਰਾਗੀ’ ਲਿਿਖਆ ਗਿਆ।ਇਸ ਇਸ਼ਤਿਹਾਰ ਦੇ ਅਖਬਾਰਾਂ ਵਿੱਚ ਛਪਣ ਉਪਰੰਤ ਸ਼੍ਰੋਮਣੀ ਕਮੇਟੀ ਪ੍ਰਧਾਨ ਸਮੇਤ ਕਈ ਸਿੱਖ ਆਗੂਆਂ ਨੇ ਇਸ 'ਤੇ ਸਖ਼ਤ ਇਤਰਾਜ਼ ਪ੍ਰਗਟ ਕੀਤਾ।

ਐਡਵੋਕੇਟ ਧਾਮੀ ਨੇ ਕਿਹਾ ਕਿ ਸਰਕਾਰ ਦੀ ਇਹ ਕਾਰਵਾਈ ਜਿਥੇ ਸਿੱਖ ਸਿਧਾਂਤਾਂ ਅਤੇ ਬਾਬਾ ਬੰਦਾ ਸਿੰਘ ਬਹਾਦਰ ਦੇ ਜੀਵਨ ਤੇ ਸ਼ਹਾਦਤ ਦਾ ਅਪਮਾਨ ਹੈ, ਉਥੇ ਇਸ ਨਾਲ ਸਿੱਖ ਭਾਵਨਾਵਾਂ ਨੂੰ ਵੀ ਗਹਿਰੀ ਸੱਟ ਹੈ। ਉਨ੍ਹਾਂ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਬੈਰਾਗੀ ਬਾਣਾ ਤਿਆਗ ਕੇ ਸ੍ਰੀ ਗੁਰੂ ਗੋਬਿੰਦ ਸਿੰਘ ਦੇ ਸਿੱਖ ਬਣੇ ਸਨ ਅਤੇ ਉਨ੍ਹਾਂ ਨੂੰ ‘ਵੀਰ ਬੰਦਾ ਬੈਰਾਗੀ’ ਕਹਿਣਾ ਇਤਿਹਾਸਕ ਸਚਾਈ ਨੂੰ ਤੋੜ-ਮਰੋੜ ਕੇ ਪੇਸ਼ ਕਰਦਾ ਹੈ। ਅਜਿਹਾ ਸਾਜ਼ਿਸ਼ ਤਹਿਤ ਸਿੱਖਾਂ ਦੀ ਮੌਲਿਕਤਾ ਅਤੇ ਅੱਡਰੀ ਪਛਾਣ ਨੂੰ ਖੰਡਤ ਕਰਨ ਲਈ ਜਾਣਬੁਝ ਕੇ ਕੀਤਾ ਜਾ ਰਿਹਾ ਜਾਪਦਾ ਹੈ। 

ਉਨ੍ਹਾਂ ਕਿਹਾ ਕਿ ਹਰਿਆਣਾ ਸਰਕਾਰ ਦੀ ਇਹ ਹਰਕਤ ਸਿੱਖ ਇਤਿਹਾਸ ਦੀ ਗਲਤ ਵਿਆਖਿਆ ਕਰਨ ਵਾਲੀ ਅਤੇ ਸਿੱਖ ਸ਼ਹੀਦਾਂ ਦਾ ਵੱਡਾ ਅਪਮਾਨ ਹੈ। ਹਰਿਆਣਾ ਸਰਕਾਰ ਨੂੰ ਸਿੱਖ ਇਤਿਹਾਸ ਨੂੰ ਵਿਗਾੜਨ ਵਾਲੀਆਂ ਹਰਕਤਾਂ ਤੋਂ ਬਚਣਾ ਚਾਹੀਦਾ ਹੈ ਅਤੇ ਅਜਿਹੀ ਕਾਰਵਾਈ ਕਰਨ ਵਾਲੇ ਅਧਿਕਾਰੀਆਂ ਵਿਰੁੱਧ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ।  

ਓਧਰ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਵੀ ਹਰਿਆਣਾ ਸਰਕਾਰ ਦੀ ਇਸ ਕਾਰਵਾਈ ਦੀ ਸਖਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਜਿੱਥੇ ਸਿੱਖ ਯੋਧਿਆਂ ਦੇ ਇਤਿਹਾਸ ਨੂੰ ਜਾਣ ਬੁੱਝ ਕੇ ਤੋੜ-ਮਰੋੜ ਕੇ ਪੇਸ਼ ਕੀਤਾ ਜਾਂਦਾ ਹੈ, ਉਥੇ ਹੀ ਹੁਣ ਉਨ੍ਹਾਂ ਦੇ ਨਾਵਾਂ ਨੂੰ ਵੀ ਬਦਲਣ ਦੀਆਂ ਹਰਕਤਾਂ ਕਰਨਾ ਬਹੁਤ ਮੰਦਭਾਗਾ ਹੈ। ਬਾਬਾ ਬੰਦਾ ਸਿੰਘ ਬਹਾਦਰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੂੰ ਮਿਲਣ ਤੋਂ ਪਹਿਲਾਂ ਵੈਰਾਗੀ ਸਨ। ਅੰਮ੍ਰਿਤ ਛਕ ਕੇ ਉਹ ਗੁਰੂ ਕੇ ਸਿੰਘ ਸਜੇ ਅਤੇ ਉਹ ਬਾਬਾ ਬੰਦਾ ਸਿੰਘ ਬਹਾਦਰ ਵੱਜੋਂ ਪ੍ਰਚੱਲਿਤ ਹੋਏ। ਸੋ ਜਾਣ ਬੁੱਝ ਕੇ ਉਨ੍ਹਾਂ ਨੂੰ ਵੈਰਾਗੀ ਸੰਬੋਧਨ ਕਰਨਾ ਨਿੰਦਣਯੋਗ ਘਟਨਾ ਹੈ।

ਦੱਸਣਯੋਗ ਹੈ ਕਿ ਬਾਬਾ ਬੰਦਾ ਸਿੰਘ ਬਹਾਦਰ ਪਹਿਲੇ ਸਿੱਖ ਰਾਜ ਦੇ ਸੰਸਥਾਪਕ ਸਨ ਜਿਨ੍ਹਾ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਥਾਪੜਾ ਲੈ ਮੁਗਲ ਸਾਮਰਾਜ ਦਾ ਮੁਕਾਬਲਾ ਕੀਤਾ ਅਤੇ ਉਨ੍ਹਾਂ ਦੀ ਅਗਵਾਈ ਵਿਚ ਸਿੱਖਾਂ ਨੇ ਜ਼ੁਲਮੀ ਹਕੂਮਤ ਦੀਆਂ ਜੜ੍ਹਾਂ ਪੁਟਦਿਆਂ ਸਾਹਿਬਜ਼ਾਦਿਆਂ ਦੀ ਸ਼ਹਾਦਤ ਦਾ ਬਦਲਾ ਲਿਆ।ਇਸਦੇ ਨਾਲ ਹੀ ਉਨ੍ਹਾਂ ਜਗੀਰਦਾਰੀ ਪ੍ਰਥਾ ਨੂੰ ਖ਼ਤਮ ਕਰਕੇ ਕਿਸਾਨਾਂ ਨੂੰ ਜ਼ਮੀਨਾਂ ਦੇ ਮਾਲਕੀ ਹੱਕ ਦਿਵਾਏ, ਜੋ ਸਮਾਜਿਕ ਬਰਾਬਰੀ ਦੀ ਇਕ ਵੱਡੀ ਮਿਸਾਲ ਸਨ।

Comments

Related