ADVERTISEMENT

ADVERTISEMENT

‘ਪਾਕਿਸਤਾਨ ਦੇ ਗੁਰਧਾਮਾਂ ਦੀ ਯਾਤਰਾ’ ਨਾਮਕ ਕਿਤਾਬ ਰਿਲੀਜ਼

ਪੁਸਤਕ ਵਿਚ ਪਾਕਿਸਤਾਨ ਸਥਿਤ ਗੁਰਦੁਆਰਿਆਂ ਅਤੇ ਇਤਿਹਾਸ ਨਾਲ ਸਬੰਧਤ ਯਾਦਗਾਰਾਂ ਦੀ ਜਾਣਕਾਰੀ ਦਰਜ

 ਪੁਸਤਕ “ਪਾਕਿਸਤਾਨ ਦੇ ਗੁਰਧਾਮਾਂ ਦੀ ਯਾਤਰਾ” ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਰਿਲੀਜ਼ ਕੀਤੀ ਪੁਸਤਕ “ਪਾਕਿਸਤਾਨ ਦੇ ਗੁਰਧਾਮਾਂ ਦੀ ਯਾਤਰਾ” ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਰਿਲੀਜ਼ ਕੀਤੀ / Courtesy Photo

ਸ. ਜਸਵੰਤ ਸਿੰਘ ਈਸੇਵਾਲ ਦੀ ਪੁਸਤਕ “ਪਾਕਿਸਤਾਨ ਦੇ ਗੁਰਧਾਮਾਂ ਦੀ ਯਾਤਰਾ” ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਰਿਲੀਜ਼ ਕੀਤੀ। ਇਸ ਪੁਸਤਕ ਵਿਚ ਪਾਕਿਸਤਾਨ ਸਥਿਤ ਵੱਖ-ਵੱਖ ਗੁਰਦੁਆਰਾ ਸਾਹਿਬਾਨ ਦੇ ਇਤਿਹਾਸ ਨੂੰ ਸੰਖੇਪ ਰੂਪ ਵਿਚ ਦਰਜ ਕੀਤਾ ਗਿਆ ਹੈ।

ਪੁਸਤਕ ਜਾਰੀ ਕਰਨ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ 1947 ਦੀ ਭਾਰਤ-ਪਾਕਿਸਤਾਨ ਵੰਡ ਵੇਲੇ ਸਿੱਖਾਂ ਨੂੰ ਜਾਨ ਤੋਂ ਪਿਆਰੇ ਬਹੁਤ ਸਾਰੇ ਗੁਰਦੁਆਰਾ ਸਾਹਿਬਾਨ ਵਿਛੜ ਗਏ, ਜਿਨ੍ਹਾਂ ਦੇ ਦਰਸ਼ਨਾਂ ਤੇ ਸੇਵਾ-ਸੰਭਾਲ ਦਾ ਦਾਨ ਖ਼ਾਲਸਾ ਪੰਥ ਰੋਜ਼ ਅਰਦਾਸ ਵਿਚ ਮੰਗਦਾ ਹੈ। 

ਉਨ੍ਹਾਂ ਕਿਹਾ ਕਿ ਬਹੁਤ ਸਾਰੀਆਂ ਸੰਗਤਾਂ ਅਜਿਹੀਆਂ ਹਨ, ਜੋ ਵੀਜ਼ਾ ਦੀ ਔਖੀ ਪ੍ਰਕਿਰਿਆ ਕਾਰਨ ਇਨ੍ਹਾਂ ਗੁਰਧਾਮਾਂ ਦੇ ਦਰਸ਼ਨਾਂ ਤੋਂ ਵਾਂਝੀਆਂ ਹਨ ਅਤੇ ਸਾਡੀ ਅਗਲੀ ਪੀੜ੍ਹੀ ਵਿਚ ਬਹੁਤ ਸਾਰੇ ਲੋਕ ਅਜਿਹੇ ਵੀ ਹਨ ਜਿਨ੍ਹਾਂ ਨੂੰ ਪਾਕਿਸਤਾਨ ਸਥਿਤ ਬਹੁਤੇ ਗੁਰਦੁਆਰਾ ਸਾਹਿਬਾਨ ਦੇ ਇਤਿਹਾਸ ਬਾਰੇ ਜਾਣਕਾਰੀ ਨਹੀਂ ਹੈ। 

ਸ. ਜਸਵੰਤ ਸਿੰਘ ਈਸੇਵਾਲ ਦੀ ਇਸ ਪੁਸਤਕ ਵਿਚ ਪਾਕਿਸਤਾਨ ਸਥਿਤ ਗੁਰਦੁਆਰਾ ਸਾਹਿਬਾਨ ਅਤੇ ਸਿੱਖ ਇਤਿਹਾਸ ਨਾਲ ਸਬੰਧਤ ਯਾਦਗਾਰਾਂ ਦੀ ਜਾਣਕਾਰੀ ਸੰਖੇਪ ਸ਼ਬਦਾਂ ਵਿਚ ਦਰਜ ਹੈ। ਇਹ ਪੁਸਤਕ ਸਿੱਖ ਸ਼ਰਧਾਲੂਆਂ ਲਈ ਲਾਹੇਵੰਦ ਸਾਬਤ ਹੋਵੇਗੀ ਅਤੇ ਪਾਠਕ ਆਪਣੇ ਵਿਛੜੇ ਗੁਰਧਾਮਾਂ ਦੇ ਇਤਿਹਾਸ ਤੋਂ ਜਾਣੂ ਹੋਣਗੇ। ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਵੱਲੋਂ ਸ. ਜਸਵੰਤ ਸਿੰਘ ਈਸੇਵਾਲ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਵੀ ਕੀਤਾ ਗਿਆ।

Comments

Leave A Comment

Required fields are marked (*).

Related

Talk to us?