ADVERTISEMENT

ADVERTISEMENT

ਜਗਰਾਉਂ ਦੇ ਨੌਜਵਾਨ ਦਾ ਦੁਬਈ 'ਚ ਹੋਇਆ ਕਤਲ

ਪਰਿਵਾਰ ਨੇ ਮ੍ਰਿਤਕ ਪੁੱਤਰ ਨੂੰ ਦੁਬਈ ਭੇਜਣ ਲਈ ਕਰਜ਼ਾ ਲਿਆ ਸੀ ਤਾਂ ਜੋ ਪੁੱਤਰ ਵਿਦੇਸ਼ ਜਾ ਕੇ ਆਪਣੇ ਅਤੇ ਪਰਿਵਾਰ ਦੇ ਹਾਲਾਤ ਬਦਲ ਸਕੇ।

ਮ੍ਰਿਤਕ ਨੌਜਵਾਨ ਦੀ ਫਾਈਲ ਫੋਟੋ /

ਜਗਰਾਉਂ ਦੇ ਪਿੰਡ ਲੋਹਟਬੱਦੀ ਦੇ ਇੱਕ ਨੌਜਵਾਨ ਦਾ ਦੁਬਈ ਵਿੱਚ ਕਤਲ ਕਰ ਦਿੱਤਾ ਗਿਆ ਹੈ। ਮ੍ਰਿਤਕ ਦੀ ਪਛਾਣ ਮਨਜੋਤ ਸਿੰਘ (20) ਵਾਸੀ ਪਿੰਡ ਲੋਹਟਬੱਦੀ ਰਾਏਕੋਟ ਵਜੋਂ ਹੋਈ ਹੈ। ਪਰਿਵਾਰ ਨੇ ਮ੍ਰਿਤਕ ਪੁੱਤਰ ਨੂੰ ਦੁਬਈ ਭੇਜਣ ਲਈ ਕਰਜ਼ਾ ਲਿਆ ਸੀ ਤਾਂ ਜੋ ਪੁੱਤਰ ਵਿਦੇਸ਼ ਜਾ ਕੇ ਆਪਣੇ ਅਤੇ ਪਰਿਵਾਰ ਦੇ ਹਾਲਾਤ ਬਦਲ ਸਕੇ।

 

ਮ੍ਰਿਤਕ ਮਨਜੋਤ ਸਿੰਘ (20) ਦੇ ਪਿਤਾ ਦਿਲਬਾਗ ਸਿੰਘ ਅਤੇ ਚਚੇਰੇ ਭਰਾ ਹਰਜੋਤ ਸਿੰਘ ਸਮੇਤ ਪਿੰਡ ਵਾਸੀਆਂ ਨੇ ਦੱਸਿਆ ਕਿ ਆਰਥਿਕ ਤੰਗੀ ਕਾਰਨ ਉਨ੍ਹਾਂ ਨੇ ਕਰਜ਼ਾ ਚੁੱਕ ਕੇ ਇਕ ਸਾਲ ਪਹਿਲਾਂ ਆਪਣੇ ਇਕਲੌਤੇ ਪੁੱਤਰ ਮਨਜੋਤ ਸਿੰਘ ਨੂੰ ਦੁਬਈ ਭੇਜ ਦਿੱਤਾ ਸੀ , ਪਰ ਪਿਛਲੇ ਦਿਨਾਂ ਉਹਨਾਂ ਨਾਲ ਉੱਥੇ ਰਹਿਣ ਵਾਲੇ ਇੱਕ ਲੜਕੇ ਦੀ ਪਾਕਿਸਤਾਨੀ ਮੁੰਡਿਆਂ ਨਾਲ ਲੜਾਈ ਹੋ ਗਈ ਸੀ। ਇਸ ਦੌਰਾਨ ਪਾਕਿਸਤਾਨੀ ਲੜਕਿਆਂ ਨੇ ਮਨਜੋਤ ਅਤੇ ਉਸ ਦੇ ਦੋਸਤ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਜਿਸ ਕਾਰਨ ਮਨਜੋਤ ਦੀ ਮੌਤ ਹੋ ਗਈ ਅਤੇ ਉਸ ਦੇ ਦੋਸਤ ਦਾ ਇਲਾਜ ਚੱਲ ਰਿਹਾ ਹੈ।

 

ਉਨ੍ਹਾਂ ਕਿਹਾ ਕਿ ਮਨਜੋਤ ਦੀ ਮੌਤ ਦੀ ਖ਼ਬਰ ਮਿਲਦਿਆਂ ਹੀ ਪੂਰੇ ਪਰਿਵਾਰ ਵਿੱਚ ਮਾਤਮ ਛਾ ਗਿਆ ਹੈ। ਇਸ ਸਬੰਧੀ ਸੰਸਦ ਮੈਂਬਰ ਡਾ: ਅਮਰ ਸਿੰਘ ਨੇ ਉਨ੍ਹਾਂ ਨਾਲ ਗੱਲ ਕੀਤੀ ਅਤੇ ਇਹ ਮਾਮਲਾ ਕੇਂਦਰ ਸਰਕਾਰ, ਵਿਦੇਸ਼ ਮੰਤਰਾਲੇ ਅਤੇ ਦੁਬਈ ਦੇ ਰਾਜਦੂਤ ਦੇ ਧਿਆਨ ਵਿਚ ਲਿਆਂਦਾ ਤਾਂ ਜੋ ਮ੍ਰਿਤਕ ਦੀ ਲਾਸ਼ ਨੂੰ ਪਿੰਡ ਅਤੇ ਮਾਪਿਆਂ ਤੱਕ ਪਹੁੰਚਾਇਆ ਜਾ ਸਕੇ ਅਤੇ ਮ੍ਰਿਤਕ ਦੇ ਮਾਪੇ ਆਪਣੇ ਇਕਲੌਤੇ ਪੁੱਤਰ ਦਾ ਅੰਤਿਮ ਸੰਸਕਾਰ ਕਰ ਸਕਣ ।

Comments

Related