ADVERTISEMENT

ADVERTISEMENT

ਸੀਐਮ ਭਗਵੰਤ ਮਾਨ ਨੇ ਸ੍ਰੀ ਦਰਬਾਰ ਸਾਹਿਬ ਟੇਕਿਆ ਮੱਥਾ, ਬੇਅਦਬੀ ਕਾਨੂੰਨ 'ਚ ਸੋਧ ਨੂੰ ਦੱਸਿਆ ਗੁਰੂ ਦੀ ਬਖਸ਼ਿਸ਼

​ED ਦੀ ਰੇਡ ਅਤੇ SGPC ਚੋਣਾਂ ਨੂੰ ਲੈ ਕੇ ਵਿਰੋਧੀਆਂ 'ਤੇ ਸਾਧਿਆ ਨਿਸ਼ਾਨਾ, ਸਪੀਕਰ ਸੰਧਵਾਂ ਦੇ ਪੇਸ਼ ਹੋਣ ਦੀ ਵੀ ਕੀਤੀ ਪੁਸ਼ਟੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ 'ਸ਼ੁਕਰਾਨਾ ਯਾਤਰਾ' ਦੇ ਤਹਿਤ ਸੱਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ / India Abroad Punjabi

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ 'ਸ਼ੁਕਰਾਨਾ ਯਾਤਰਾ' ਦੇ ਤਹਿਤ ਸੱਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ। ਉਨ੍ਹਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਗੁਰੂ ਚਰਨਾਂ ਵਿੱਚ ਅਰਦਾਸ ਕੀਤੀ ਅਤੇ ਰਾਜ ਦੀ ਤਰੱਕੀ ਤੇ ਖੁਸ਼ਹਾਲੀ ਲਈ ਸ਼ੁਕਰਾਨਾ ਕੀਤਾ।

 ਮੁੱਖ ਮੰਤਰੀ ਨੇ ਕਿਹਾ ਕਿ ਬੇਅਦਬੀ ਦੇ ਮਾਮਲਿਆਂ ਵਿੱਚ ਸਖ਼ਤ ਸਜ਼ਾ ਸਬੰਧੀ ਕਾਨੂੰਨ ਵਿੱਚ ਜੋ ਸੋਧ ਕੀਤੀ ਗਈ ਹੈ, ਉਹ ਸੇਵਾ ਗੁਰੂ ਮਹਾਰਾਜ ਨੇ ਉਨ੍ਹਾਂ ਤੋਂ ਲਈ ਹੈ। ਉਨ੍ਹਾਂ ਕਿਹਾ ਕਿ ਉਹ ਭਾਗਾਂ ਵਾਲੇ ਹਨ ਕਿ ਵਿਧਾਨ ਸਭਾ ਵਿੱਚ ਪਾਸ ਕੀਤੇ ਇਸ ਬਿੱਲ ਨੂੰ ਰਾਜਪਾਲ ਨੇ ਵੀ ਮਨਜ਼ੂਰੀ ਦੇ ਦਿੱਤੀ ਹੈ ਅਤੇ ਲੋਕਾਂ ਵੱਲੋਂ ਵੀ ਇਸ ਦਾ ਭਰਵਾਂ ਸਵਾਗਤ ਕੀਤਾ ਗਿਆ ਹੈ। ਉਨ੍ਹਾਂ ਅਰਦਾਸ ਕੀਤੀ ਕਿ ਉਹ ਅੱਗੇ ਵੀ ਇਸੇ ਤਰ੍ਹਾਂ ਲੋਕਾਂ ਅਤੇ ਗੁਰੂ ਘਰ ਦੀ ਸੇਵਾ ਕਰਦੇ ਰਹਿਣ।
ED ਦੀਆਂ ਹਾਲੀਆ ਕਾਰਵਾਈਆਂ ਬਾਰੇ ਬੋਲਦਿਆਂ ਸੀਐਮ ਮਾਨ ਨੇ ਸਪੱਸ਼ਟ ਕੀਤਾ ਕਿ ਉਨ੍ਹਾਂ ਦਾ ਜਾਂ ਉਨ੍ਹਾਂ ਦੀ ਸਰਕਾਰ ਦਾ ਇਨ੍ਹਾਂ ਰੇਡਾਂ ਨਾਲ ਕੋਈ ਲੈਣ-ਦੇਣ ਨਹੀਂ ਹੈ। ਉਨ੍ਹਾਂ ਕਿਹਾ ਕਿ ਇਹ ਰੇਡ ਇੱਕ ਨਿੱਜੀ ਕੰਪਨੀ 'ਤੇ ਹੈ ਅਤੇ ਸਾਡਾ ਕੋਈ ਵੀ ਬੰਦਾ ਇਸ ਵਿੱਚ ਸ਼ਾਮਲ ਨਹੀਂ ਹੈ।

​SGPC ਚੋਣਾਂ ਵਿੱਚ ਹੋ ਰਹੀ ਦੇਰੀ 'ਤੇ ਬੋਲਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਚੋਣਾਂ ਨਾ ਕਰਵਾਉਣਾ SGPC ਦੇ 'ਆਕਾਵਾਂ' ਦੀ ਮਨਸ਼ਾ ਹੈ। ਉਨ੍ਹਾਂ ਇਲਜ਼ਾਮ ਲਾਇਆ ਕਿ ਬੇਅਦਬੀ ਦੇ ਮਾਮਲਿਆਂ ਵਿੱਚ ਉਹ ਲੋਕ ਖੁਦ ਸ਼ਾਮਲ ਹਨ, ਜਿਸ ਕਾਰਨ ਉਹ ਕਾਨੂੰਨ ਨੂੰ ਮੰਨਣ ਤੋਂ ਇਨਕਾਰੀ ਹਨ।

ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਸਪੀਕਰ ਭਲਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋ ਕੇ ਆਪਣਾ ਪੱਖ ਰੱਖਣਗੇ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਬੇਅਦਬੀ ਵਿਰੁੱਧ ਕਾਨੂੰਨ ਇਕੱਲੇ ਸਪੀਕਰ ਨੇ ਨਹੀਂ, ਸਗੋਂ ਪੂਰੀ ਵਿਧਾਨ ਸਭਾ ਨੇ ਸਰਬਸੰਮਤੀ ਨਾਲ ਪਾਸ ਕੀਤਾ ਸੀ।

Comments

Related

To continue...

Already have an account? Log in

Create your free account or log in