ADVERTISEMENT

ADVERTISEMENT

ਨਹੀਂ ਰਿਲੀਜ਼ ਹੋਵੇਗੀ ਡਾਕੂਮੈਂਟਰੀ ਸੀਰੀਜ਼ 'ਲਾਰੈਂਸ ਆਫ਼ ਪੰਜਾਬ', ਸਰਕਾਰ ਦਾ ਆਇਆ ਫੈਸਲਾ

ਇਹ ਡਾਕੂਮੈਂਟਰੀ ਸੀਰੀਜ਼ 27 ਅਪ੍ਰੈਲ ਨੂੰ ਓਟੀਟੀ ਪਲੇਟਫਾਰਮ 'ਤੇ ਰਿਲੀਜ਼ ਹੋਣ ਲਈ ਤਿਆਰ ਸੀ

 'ਲਾਰੈਂਸ ਆਫ਼ ਪੰਜਾਬ' ਪੋਸਟਰ 'ਲਾਰੈਂਸ ਆਫ਼ ਪੰਜਾਬ' ਪੋਸਟਰ / Staff Reporter

ਪਿਛਲੇ ਕੁਝ ਦਿਨਾਂ ਤੋਂ ਡਾਕੂਮੈਂਟਰੀ ਸੀਰੀਜ਼ 'ਲਾਰੈਂਸ ਆਫ਼ ਪੰਜਾਬ' ਦੀ ਰਿਲੀਜ਼ 'ਤੇ ਵਿਵਾਦ ਚੱਲ ਰਿਹਾ ਸੀ। ਹੁਣ ਇਸ ਸੀਰੀਜ਼ ‘ਤੇ ਭਾਰਤ ਸਰਕਾਰ ਨੇ ਵੱਡਾ ਫੈਸਲਾ ਲੈਂਦਿਆ ਇਸ ‘ਤੇ ਮੁਕੰਮਲ ਰੋਕ ਲਗਾ ਦਿੱਤੀ ਹੈ। ਇਹ ਡਾਕੂਮੈਂਟਰੀ ਸੀਰੀਜ਼ 27 ਅਪ੍ਰੈਲ ਨੂੰ ਓਟੀਟੀ ਪਲੇਟਫਾਰਮ 'ਤੇ ਰਿਲੀਜ਼ ਹੋਣ ਲਈ ਤਿਆਰ ਸੀ ਪਰ ਸਰਕਾਰ ਦੇ ਇਸ ਫ਼ੈਸਲੇ ਤੋਂ ਬਾਅਦ ਹੁਣ ਇਹ ਰਿਲੀਜ਼ ਨਹੀਂ ਹੋਵੇਗੀ।

ਮਿਲੀ ਜਾਣਕਾਰੀ ਮੁਤਾਬਕ ਪੰਜਾਬ ਪੁਲਸ ਨੇ ਕੇਂਦਰ ਸਰਕਾਰ ਨੂੰ ਇਕ ਚਿੱਠੀ ਲਿਖ ਕੇ ਇਸ ਸੀਰੀਜ਼ 'ਤੇ ਬੈਨ ਲਗਾਉਣ ਦੀ ਪੁਰਜ਼ੋਰ ਮੰਗ ਕੀਤੀ ਸੀ। ਪੁਲਸ ਦੇ ਨਾਲ-ਨਾਲ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਰਿਵਾਰ ਨੇ ਵੀ ਇਸ ਡਾਕੂਮੈਂਟਰੀ ਨੂੰ ਲੈ ਕੇ ਆਪਣਾ ਸਖ਼ਤ ਵਿਰੋਧ ਦਰਜ ਕਰਵਾਇਆ ਸੀ। ਇਸ ਤੋਂ ਇਲਾਵਾ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਵੀ ਇਸ ਸੀਰੀਜ਼ 'ਤੇ ਪਾਬੰਦੀ ਲਗਾਉਣ ਦੀ ਮੰਗ ਚੁੱਕੀ ਸੀ ਅਤੇ ਇਸ ਮਾਮਲੇ ਨੂੰ ਲੈ ਕੇ ਹਾਈਕੋਰਟ 'ਚ ਇਕ ਪਟੀਸ਼ਨ ਵੀ ਦਾਇਰ ਕੀਤੀ ਗਈ ਸੀ। ਹਾਈਕੋਰਟ ਨੇ ਹੁਣ ਰਾਜਾ ਵੜਿੰਗ ਦੀ ਉਸ ਪਟੀਸ਼ਨ ਦਾ ਨਿਪਟਾਰਾ ਕਰ ਦਿੱਤਾ ਹੈ। ਭਾਰਤ ਸਰਕਾਰ ਦੇ ਇਸ ਕਦਮ ਨੂੰ ਸੁਰੱਖਿਆ ਅਤੇ ਜਨਤਕ ਭਾਵਨਾਵਾਂ ਦੇ ਮੱਦੇਨਜ਼ਰ ਅਹਿਮ ਮੰਨਿਆ ਜਾ ਰਿਹਾ ਹੈ।

Comments

Leave A Comment

Required fields are marked (*).

Related

Talk to us?