ਅੰਮ੍ਰਿਤਸਰ ਵਿੱਚ ਪੁਨਰ ਸੁਰਜੀਤ ਅਕਾਲੀ ਦਲ ਦਾ ਖੁੱਲਿਆ ਪਹਿਲਾ ਦਫਤਰ / Staff Reporter
ਪੁਨਰ ਸੁਰਜੀਤ ਅਕਾਲੀ ਦਲ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਅੱਜ ਅੰਮ੍ਰਿਤਸਰ ਵਿੱਚ ਪਾਰਟੀ ਦੇ ਪਹਿਲੇ ਦਫਤਰ ਦਾ ਉਦਘਾਟਨ ਕਰਨ ਲਈ ਪਹੁੰਚੇ। ਦਫਤਰ ਦੇ ਉਦਘਾਟਨ ਮੌਕੇ ਸਿੱਖ ਸੰਗਤ ਦੀ ਵੱਡੀ ਹਾਜ਼ਰੀ ਦੇਖਣ ਨੂੰ ਮਿਲੀ।
ਮੀਡੀਆ ਨਾਲ ਗੱਲਬਾਤ ਕਰਦੇ ਹੋਏ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ 1984 ਤੱਕ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਅਕਾਲੀ ਦਲ ਦੀਆਂ ਗਤੀਵਿਧੀਆਂ ਦਾ ਕੇਂਦਰ ਅੰਮ੍ਰਿਤਸਰ ਹੀ ਰਹਿੰਦਾ ਸੀ। ਪਰ ਲੰਬੇ ਸਮੇਂ ਤੋਂ ਸਿੱਖ ਕੌਮ ਦੀ ਮੰਗ ਸੀ ਕਿ ਅਕਾਲੀ ਦਲ ਦਾ ਦਫਤਰ ਫਿਰ ਤੋਂ ਅੰਮ੍ਰਿਤਸਰ ਵਿੱਚ ਹੀ ਹੋਣਾ ਚਾਹੀਦਾ ਹੈ।
ਪੱਤਰਕਾਰਾਂ ਨਾਲ ਗੱਲਬਾਤ ਕਰਦੇ ਗਿਆਨੀ ਹਰਪ੍ਰੀਤ ਸਿੰਘ / Staff Reporterਉਹਨਾਂ ਕਿਹਾ ਕਿ ਅਕਾਲ ਤਖ਼ਤ ਸਾਹਿਬ ਦੁਆਰਾ ਸਥਾਪਿਤ ਪੰਜ ਮੈਂਬਰੀ ਕਮੇਟੀ ਨੇ ਸੰਗਤ ਨਾਲ ਵਾਅਦਾ ਕੀਤਾ ਸੀ ਕਿ ਪੁਰਾਣੀ ਰਿਵਾਇਤ ਮੁੜ ਸਥਾਪਿਤ ਕਰਦੇ ਹੋਏ ਦਫਤਰ ਅੰਮ੍ਰਿਤਸਰ ਵਿੱਚ ਖੋਲ੍ਹਿਆ ਜਾਵੇਗਾ।
ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਜੋ ਲੋਕ ਹੁਕਮਨਾਮਿਆਂ ਨੂੰ ਨਹੀਂ ਮੰਨਦੇ, ਉਹ ਪੰਥਕ ਤੌਰ ‘ਤੇ ਛੇਕੇ ਹੋਏ ਲੋਕ ਹਨ।
ਭਾਜਪਾ ਨਾਲ ਗੱਠਜੋੜ ਦੀਆਂ ਕਿਆਸ ਅਰਾਈਆਂ ਤੇ ਬੋਲਦਿਆਂ ਉਹਨਾਂ ਇਹ ਵੀ ਕਿਹਾ ਕਿ ਪਾਰਟੀ ਸਿਧਾਂਤ ਕਿਸੇ ਵੀ ਗਠਜੋੜ ਤੋਂ ਵੱਡੇ ਹੁੰਦੇ ਹਨ ਅਤੇ ਅਗਲੇ ਦਿਨੀਂ ਇਹ ਤੈਅ ਕੀਤਾ ਜਾਵੇਗਾ ਕਿ ਸੰਗਠਨ ਨੂੰ ਕਿਸ ਰਾਹ ‘ਤੇ ਲੈ ਕੇ ਜਾਣਾ ਹੈ।
ADVERTISEMENT
ADVERTISEMENT
Comments
Start the conversation
Become a member of New India Abroad to start commenting.
Sign Up Now
Already have an account? Login