ADVERTISEMENTs

ਅਧਿਕਾਰੀਆਂ ਦੇ ਗ਼ਲਤ ਵਤੀਰੇ ਕਾਰਨ ਪੇਪਰ ਦੇਣ ਤੋਂ ਖੁੰਝੀਂ ਗੁਰਪ੍ਰੀਤ ਕੌਰ ਨੂੰ ਮਿਲੇ ਵਿਸ਼ੇਸ਼ ਮੌਕਾ- ਐਡਵੋਕੇਟ ਧਾਮੀ

ਐਡਵੋਕੇਟ ਧਾਮੀ ਨੇ ਗੁਰਪ੍ਰੀਤ ਕੌਰ ਨੂੰ ਸਿੱਖੀ ਜਜ਼ਬੇ ਵਿਚ ਪਰਪੱਕ ਰਹਿਣ ਕਰਕੇ ਸਨਾਮਨਿਤ ਕੀਤਾ

ਸ਼੍ਰੋਮਣੀ ਕਮੇਟੀ ਮੈਂਬਰ, ਪ੍ਰਧਾਨ ਧਾਮੀ ਅਤੇ ਗੁਰਪ੍ਰੀਤ ਕੌਰ / courtesy photo

ਬੀਤੇ ਦਿਨੀਂ ਗੁਰਪ੍ਰੀਤ ਕੌਰ ਨੂੰ ਕਿਰਪਾਨ ਤੇ ਕੜਾ ਪਹਿਨੇ ਹੋਣ ਕਰਕੇ ਰਾਜਸਥਾਨ ਵਿਚ ਹੋਈ ਜ਼ੁਡੀਸ਼ੀਅਲ ਸਰਵਿਸ ਦੀ ਪ੍ਰੀਖਿਆ ਵਿੱਚ ਦਾਖ਼ਲੇ ਲਈ ਕਕਾਰ ਉਤਾਰਨ ਲਈ ਕਿਹਾ ਗਿਆ ਸੀ, ਪ੍ਰੰਤੂ ਗੁਰਪ੍ਰੀਤ ਕੌਰ ਨੇ ਸਿੱਖ ਮਰਿਆਦਾ ਦਾ ਹਵਾਲਾ ਦਿੰਦਿਆਂ ਕਕਾਰ ਉਤਾਰਨ ਤੋਂ ਮਨ੍ਹਾ ਕਰ ਦਿੱਤਾ ਸੀ। ਜਿਸ ਕਾਰਨ ਉਸ ਨੂੰ ਪੇਪਰ ਵਿੱਚ ਬੈਠਣ ਤੋਂ ਰੋਕ ਦਿੱਤਾ ਗਿਆ ਸੀ। ਇਸ ਘਟਨਾ ਉਪਰੰਤ ਸਿੱਖ ਭਾਈਚਾਰੇ ਵਿੱਚ ਕਾਫੀ ਰੋਸ ਪਾਇਆ ਗਿਆ ਅਤੇ ਵੱਖ-ਵੱਖ ਸਿੱਖ ਸੰਸਥਾਵਾਂ ਗੁਰਪ੍ਰੀਤ ਕੌਰ ਦੇ ਹੱਕ ਵਿੱਚ ਖਲੋ ਗਈਆਂ। ਭਾਵੇਂ ਕਿ ਰਾਜਸਥਾਨ ਸਰਕਾਰ ਵੱਲੋਂ ਵਿਸ਼ੇਸ਼ ਨੋਟਿਸ ਜਾਰੀ ਕਰਦਿਆਂ ਭਵਿੱਖ ਵਿੱਚ ਅਜਿਹੀ ਘਟਨਾ ਨਾ ਵਾਪਰਨ ਲਈ ਆਦੇਸ਼ ਜਾਰੀ ਕੀਤੇ ਗਏ ਹਨ। ਪਰ ਵੱਡਾ ਸਵਾਲ ਇਹ ਹੈ ਕਿ ਇਸ ਨਾਲ ਕੀ ਗੁਰਪ੍ਰੀਤ ਕੌਰ ਦੇ ਹੋਏ ਮਾਨਸਿਕ ਅਤੇ ਪੇਸ਼ੇਵਰ ਨੁਕਸਾਨ ਦੀ ਭਰਪਾਈ ਹੋ ਸਕਦੀ ਹੈ। 

ਸ਼੍ਰੋਮਣੀ ਕਮੇਟੀ ਨੇ ਗੁਰਪ੍ਰੀਤ ਕੌਰ ਨੂੰ ਇਕ ਵਿਸ਼ੇਸ਼ ਮੌਕਾ ਦੇਣ ਦੀ ਸਰਕਾਰ ਨੂੰ ਅਪੀਲ ਕੀਤੀ ਹੈ, ਜਿਸਦੀ ਸਾਲਾਂ ਦੀ ਮਿਹਨਤ ਇੱਕ ਅਧਿਕਾਰੀ ਦੇ ਗਲਤ ਰਵੱਈਏ ਕਾਰਨ ਅਜਾਈਂ ਚਲੀ ਗਈ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਗੁਰਸਿੱਖ ਲੜਕੀ ਗੁਰਪ੍ਰੀਤ ਕੌਰ ਨੂੰ ਉਸ ਵੱਲੋਂ ਦਰਸਾਏ ਸਿੱਖੀ ਜਜ਼ਬੇ ਕਰਕੇ ਸਨਮਾਨਿਤ ਕਰਨ ਮੌਕੇ ਇਹ ਗੱਲ ਕਹੀ ਗਈ। ਐਡਵੋਕੇਟ ਧਾਮੀ ਨੇ ਕਿਹਾ ਕਿ ਭਾਰਤ ਦੇ ਸੰਵਿਧਾਨ ਅਨੁਸਾਰ ਸਿੱਖਾਂ ਨੂੰ ਕਿਰਪਾਨ ਪਹਿਨਣ ਦਾ ਪੂਰਾ ਅਧਿਕਾਰ ਹੈ ਅਤੇ ਸਿੱਖ ਰਹਿਤ ਮਰਯਾਦਾ ਅਨੁਸਾਰ ਕੋਈ ਵੀ ਅੰਮ੍ਰਿਤਧਾਰੀ ਸਿੱਖ ਆਪਣੇ ਸਰੀਰ ਨਾਲੋਂ ਪੰਜ ਕਕਾਰ ਵੱਖ ਨਹੀਂ ਕਰ ਸਕਦਾ। ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੇ ਗੁਰਸਿੱਖ ਲੜਕੀ ਨੂੰ ਧਾਰਮਿਕ ਚਿੰਨ੍ਹ ਕਕਾਰ ਉਤਾਰਣ ਲਈ ਮਜ਼ਬੂਰ ਕੀਤਾ ਅਤੇ ਵਿਰੋਧ ਕਰਨ ਉੱਤੇ ਪ੍ਰੀਖਿਆ ਵਿੱਚ ਦਾਖ਼ਲਾ ਨਹੀਂ ਦਿੱਤਾ ਗਿਆ, ਜੋ ਇਕ ਵਿਦਿਆਰਥੀ ਦੇ ਭਵਿੱਖ ਨਾਲ ਖਿਲਵਾੜ ਹੈ। 

ਉਨ੍ਹਾਂ ਰਾਜਿਸਥਾਨ ਦੇ ਮੁੱਖ ਮੰਤਰੀ ਨੂੰ ਅਪੀਲ ਕੀਤੀ ਕਿ ਅਧਿਕਾਰੀਆਂ ਦੇ ਗ਼ਲਤ ਵਤੀਰੇ ਕਾਰਨ ਪੇਪਰ ਦੇਣ ਤੋਂ ਵਾਂਝੀ ਰਹਿ ਗਈ ਸਿੱਖ ਉਮੀਦਵਾਰ ਨੂੰ ਵਿਸ਼ੇਸ਼ ਤੌਰ ’ਤੇ ਇੱਕ ਮੌਕਾ ਦਿੰਦਿਆਂ ਉਸ ਦੀ ਪ੍ਰੀਖਿਆ ਕਰਵਾਈ ਜਾਵੇ। ਇਸ ਮੌਕੇ ਗੁਰਪ੍ਰੀਤ ਕੌਰ ਨੇ ਮਿਲੇ ਸਹਿਯੋਗ ਅਤੇ ਸਨਮਾਨ ਲਈ ਸਿੱਖ ਸੰਸਥਾ ਦਾ ਧੰਨਵਾਦ ਕੀਤਾ।

Comments

Related

ADVERTISEMENT

 

 

 

ADVERTISEMENT

 

 

E Paper

 

 

 

Video