ADVERTISEMENTs

ਫਿਰੋਜ਼ਪੁਰ 'ਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀ ਘਟਨਾ, ਦੋਸ਼ੀ ਦੀ ਕੁੱਟਮਾਰ

ਪੰਜਾਬ ਦੇ ਫਿਰੋਜ਼ਪੁਰ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਕਸਬਾ ਜੀਰਾ ਵਿੱਚ ਇੱਕ ਮਾਨਸਿਕ ਰੋਗੀ ਨੌਜਵਾਨ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕੀਤੀ। ਪੰਜਾਬ ਪੁਲਿਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਫਿਰੋਜ਼ਪੁਰ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਹੈ / Guru Granth Sahib

ਜੀਰਾ ਥਾਣੇ ਦੇ ਪਿੰਡ ਵੰਡਾਲਾ ਵਿੱਚ ਸਥਿਤ ਗੁਰਦੁਆਰਾ ਸਾਹਿਬ ਵਿੱਚ ਜਦੋਂ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਨੌਜਵਾਨ ਨੇ ਦਾਖ਼ਲ ਹੋ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕੀਤੀ ਤਾਂ ਗੁੱਸੇ ਵਿੱਚ ਆਈ ਭੀੜ ਨੇ ਉਸ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ। ਨੌਜਵਾਨ ਨੂੰ ਗੰਭੀਰ ਹਾਲਤ ਵਿੱਚ ਸ਼ਹਿਰ ਦੇ ਬਾਗੀ ਹਸਪਤਾਲ ਵਿੱਚ ਲਿਆਂਦਾ ਗਿਆ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਬਖਸ਼ੀਸ ਸਿੰਘ ਪੁੱਤਰ ਲਖਬਿੰਦਰ ਸਿੰਘ ਉਮਰ 24 ਸਾਲ ਵਾਸੀ ਪਿੰਡ ਵੰਡਾਲਾ ਸ਼ਨੀਵਾਰ ਦੁਪਹਿਰ ਕਰੀਬ 2.30 ਵਜੇ ਸ੍ਰੀ ਗੁਰੂਦੁਆਰਾ ਸਾਹਿਬ ਵਿਖੇ ਦਾਖਲ ਹੋਇਆ।

ਅੰਦਰ ਜਾ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਅੰਗ ਪਾੜਨੇ ਸ਼ੁਰੂ ਕਰ ਦਿੱਤੇ। ਇਹ ਦੇਖ ਕੇ ਸੇਵਾਦਾਰਾਂ ਨੇ ਉਸ ਨੂੰ ਫੜ ਲਿਆ, ਜਿਵੇਂ ਹੀ ਪਿੰਡ 'ਚ ਬੇਅਦਬੀ ਦੀ ਖਬਰ ਫੈਲੀ ਤਾਂ ਵੱਡੀ ਗਿਣਤੀ 'ਚ ਲੋਕ ਗੁਰਦੁਆਰਾ ਸਾਹਿਬ ਵਿਖੇ ਇਕੱਠੇ ਹੋਣੇ ਸ਼ੁਰੂ ਹੋ ਗਏ। ਉਨ੍ਹਾਂ ਨੇ ਕਰੀਬ 24 ਸਾਲ ਦੇ ਅਣਪਛਾਤੇ ਨੌਜਵਾਨ ਦੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ। ਇਸ ਤੋਂ ਬਾਅਦ ਕੁਝ ਲੋਕ ਉਸ ਨੂੰ ਤੁਰੰਤ ਫ਼ਿਰੋਜ਼ਪੁਰ ਦੇ ਹਸਪਤਾਲ ਲੈ ਗਏ।

ਸੂਚਨਾ ਮਿਲਣ 'ਤੇ ਥਾਣਾ ਜੀਰਾ ਦੀ ਪੁਲਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਲਾਸ਼ ਨੂੰ ਕਬਜ਼ੇ 'ਚ ਲੈ ਕੇ ਅਣਪਛਾਤੇ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਦੋ ਮਹੀਨੇ ਤੋਂ ਇਸ ਨੌਜਵਾਨ ਨੂੰ ਪਿੰਡ ਦੇ ਕੁਝ ਲੋਕ ਵਰਗਲਾ ਕੇ ਦਿੱਲੀ ਲੈ ਗਏ ਸਨ, ਕੁਝ ਦਿਨ ਪਹਿਲਾਂ ਹੀ ਪਰਿਵਾਰਕ ਮੈਂਬਰ ਉਸ ਨੂੰ ਵਾਪਸ ਪਿੰਡ ਲੈ ਆਏ ਸਨ।

 

Comments

Related