ਜਥੇਦਾਰ ਕੁਲਦੀਪ ਸਿੰਘ ਗੜਗੱਜ ਦੀ ਤਾਜਪੋਸ਼ੀ / Staff Reporter
ਲਗਭਗ ਪਿਛਲੇ ਅੱਠ ਮਹੀਨਿਆਂ ਤੋਂ ਸਿੱਖ ਸੰਸਥਾਵਾਂ ਵਿਚਕਾਰ ਚੱਲ ਰਿਹਾ ਵਿਵਾਦ ਹੁਣ ਖਤਮ ਹੋ ਗਿਆ ਹੈ। ਸਿੱਖ ਜਥੇਬੰਦੀਆਂ ਨੇ ਇਕੱਠੇ ਹੋਕੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਪੰਥਕ ਰਵਾਇਤਾਂ ਅਨੁਸਾਰ ਦਸਤਾਰ ਸਜਾਈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਅਤੇ ਨਿਹੰਗ ਜਥੇਬੰਦੀਆਂ ਨੇ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਗਿਆਨੀ ਗੜਗੱਜ ਨੂੰ ਦਸਤਾਰ ਦੇ ਕੇ ਸਨਮਾਨਿਤ ਕੀਤਾ।
ਇਸ ਦੌਰਾਨ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਾਰੀਆਂ ਸਿੱਖ ਜਥੇਬੰਦੀਆਂ ਨੂੰ ਇੱਕਜੁੱਟ ਹੋ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਪ੍ਰਧਾਨਗੀ ਹੇਠ ਕੰਮ ਕਰਨ ਦੀ ਅਪੀਲ ਕੀਤੀ। ਉਨ੍ਹਾਂ ਪੰਜਾਬ ਵਿੱਚ ਹੋ ਰਹੇ ਧਾਰਮਿਕ ਪਰਿਵਰਤਨ 'ਤੇ ਵੀ ਚਿੰਤਾ ਪ੍ਰਗਟ ਕੀਤੀ। ਇਸ ਤੋਂ ਇਲਾਵਾ, ਉਨ੍ਹਾਂ ਮੋਗਾ ਵਿੱਚ ਇੱਕ ਜੋੜੇ ਵਲੋਂ ਆਪਣੇ ਬੱਚੇ ਨੂੰ ਨਸ਼ਿਆਂ ਲਈ ਵੇਚਣ ਦੀ ਘਟਨਾ 'ਤੇ ਵੀ ਦੁੱਖ ਪ੍ਰਗਟ ਕੀਤਾ।
ਜਥੇਦਾਰ ਕੁਲਦੀਪ ਸਿੰਘ ਗੜਗੱਜ ਦੀ ਤਾਜਪੋਸ਼ੀ ਦੌਰਾਨ ਹੋਇਆ ਵੱਡਾ ਇਕੱਠ / Staff Reporterਦੱਸ ਦਈਏ ਕਿ ਇਸ ਤੋਂ ਪਹਿਲਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ 10 ਮਾਰਚ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ, ਗੁਰੂ ਪੰਥ ਅਤੇ ਸੰਗਤ ਦੀ ਹਾਜ਼ਰੀ ਤੋਂ ਬਿਨਾਂ ਜਥੇਦਾਰ ਗੜਗੱਜ ਦੀ ਦਸਤਾਰਬੰਦੀ ਕੀਤੀ ਸੀ, ਜਿਸ ਕਰਕੇ ਕਈ ਪੰਥਕ ਸੰਪਰਦਾਵਾਂ ‘ਚ ਕਾਫੀ ਗੁੱਸਾ ਵੇਖਣ ਨੂੰ ਮਿਲਿਆ ਸੀ।
ਖਬਰਾਂ ਅਨੁਸਾਰ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਥ ਅੰਦਰ ਆਪਣੀ ਕਮਜ਼ੋਰ ਪਕੜ ਨੂੰ ਮੁੜ ਮਜ਼ਬੂਤ ਕਰਨ ਲਈ 10 ਮਾਰਚ ਦੀ ਅੱਧੀ ਰਾਤ ਨੂੰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਗੁਪਤ ਰੂਪ ਵਿੱਚ ਜਥੇਦਾਰ ਨਿਯੁਕਤ ਕੀਤਾ ਸੀ। ਹਾਲਾਂਕਿ, ਜਦੋਂ ਇਸਦਾ ਵਿਰੋਧ ਹੋਇਆ, ਤਾਂ ਸੁਖਬੀਰ ਬਾਦਲ ਨੇ ਨਿੱਜੀ ਤੌਰ 'ਤੇ ਦਖਲ ਦਿੱਤਾ, ਪ੍ਰਮੁੱਖ ਸਿੱਖ ਸੰਗਠਨਾਂ ਅਤੇ ਸੰਪਰਦਾਵਾਂ ਨਾਲ ਮੁਲਾਕਾਤ ਕੀਤੀ ਤੇ ਉਨ੍ਹਾਂ ਨੂੰ ਗੜਗੱਜ ਨੂੰ ਸਵੀਕਾਰ ਕਰਨ ਦੀ ਅਪੀਲ ਕੀਤੀ। ਇਸੇ ਕਰਕੇ ਇਹ ਦਸਤਾਰਬੰਦੀ ਸਮਾਗਮ ਮੁੜ ਆਯੋਜਿਤ ਕੀਤਾ ਗਿਆ। ਦੱਸਿਆ ਜਾ ਰਿਹਾ ਹੈ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਸਿੰਘ ਸਾਹਿਬ ਗਿਆਨੀ ਰਘੁਬੀਰ ਸਿੰਘ ਦੋਵਾਂ ਨੇ ਸਿਆਸੀ ਦਬਾਅ ਹੇਠ ਗੜਗੱਜ ਦੀ ਨਿਯੁਕਤੀ ਸਵੀਕਾਰ ਕੀਤੀ ਹੈ।
ADVERTISEMENT
ADVERTISEMENT
Comments
Start the conversation
Become a member of New India Abroad to start commenting.
Sign Up Now
Already have an account? Login