ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅੱਜ ਅੰਬਾਲਾ ਜ਼ਿਲ੍ਹੇ ਦੇ ਪਿੰਡ ਪਠਾਣਮਾਜਰਾ ਮਟੇੜੀ ਸ਼ੇਖਾਂ ਦੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਸਥਾਨਕ ਸਿੱਖ ਸੰਗਤ ਵੱਲੋਂ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ, ਭਾਈ ਮਤੀ ਦਾਸ, ਭਾਈ ਸਤੀ ਦਾਸ ਅਤੇ ਭਾਈ ਦਿਆਲਾ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਨੂੰ ਸਮਰਪਿਤ ਕਰਵਾਏ ਗਏ ਗੁਰਮਤਿ ਸਮਾਗਮ ਵਿੱਚ ਸ਼ਮੂਲੀਅਤ ਕੀਤੀ।
ਸਮਾਗਮ ਦੌਰਾਨ ਸੰਬੋਧਨ ਕਰਦਿਆਂ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸੰਗਤ ਨੂੰ ਸਿੱਖ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਅਤੇ ਸਿੱਖੀ ਸਿਧਾਂਤਾਂ ਅਨੁਸਾਰ ਜੀਵਨ ਜਿਊਣ ਦੀ ਪ੍ਰੇਰਨਾ ਕੀਤੀ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਗੁਰਬਾਣੀ ਮਨੁੱਖ ਨੂੰ ਹਰ ਪਹਿਲੂ ਤੋਂ ਮਾਰਗਦਰਸ਼ਨ ਦਿੰਦੀ ਹੈ, ਸਿੱਖ ਕਿਸੇ ਵੀ ਦੇਹਧਾਰੀ ਡੰਮ ਤੇ ਅਖੌਤੀ ਬਾਬਿਆਂ ਕੋਲ ਨਹੀਂ ਜਾਂਦਾ ਬਲਕਿ ਸ਼ਬਦ ਗੁਰੂ ਦੀ ਓਟ ਆਸਰਾ ਲੈ ਕੇ ਜਿਉਂਦਾ ਹੈ। ਉਨ੍ਹਾਂ ਸੰਗਤ ਨੂੰ ਪ੍ਰੇਰਣਾ ਕੀਤੀ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨਾਲ ਜੁੜ ਕੇ ਆਪਣਾ ਜੀਵਨ ਸਫਲ ਬਣਾਉਣ।
ਜਥੇਦਾਰ ਨੇ ਕਿਹਾ ਕਿ ਗੁਰਦੁਆਰੇ ਸਿੱਖੀ ਦਾ ਪ੍ਰਚਾਰ ਕੇਂਦਰ ਹਨ ਜਿਨ੍ਹਾਂ ਦਾ ਪ੍ਰਬੰਧ ਪੰਥਕ ਭਾਵਨਾਵਾਂ ਅਨੁਸਾਰ ਖ਼ਾਲਸਾ ਪੰਥ ਦੇ ਹੱਥਾਂ ਵਿੱਚ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰਾਂ ਦੀ ਗੁਰਦੁਆਰਾ ਪ੍ਰਬੰਧਾਂ ਤੇ ਮਾਮਲਿਆਂ ਵਿੱਚ ਦਖਲਅੰਦਾਜ਼ੀ ਨੂੰ ਸਿੱਖ ਕਦੇ ਵੀ ਬਰਦਾਸ਼ਤ ਨਹੀਂ ਕਰ ਸਕਦੇ। ਉਨ੍ਹਾਂ ਸੰਗਤ ਨੂੰ ਸੁਚੇਤ ਕੀਤਾ ਕਿ ਉਹ ਇਹ ਯਕੀਨੀ ਬਣਾਇਆ ਜਾਵੇ ਕਿ ਗੁਰਦੁਆਰਾ ਸਾਹਿਬਾਨ ਦਾ ਪ੍ਰਬੰਧ ਸਿੱਖ ਭਾਵਨਾਵਾਂ ਅਨੁਸਾਰ ਹੀ ਚੱਲੇ।
ADVERTISEMENT
ADVERTISEMENT
Comments
Start the conversation
Become a member of New India Abroad to start commenting.
Sign Up Now
Already have an account? Login