ADVERTISEMENTs

ਭਾਈ ਹਰਜਿੰਦਰ ਸਿੰਘ ਜਿੰਦਾ ਤੇ ਭਾਈ ਸੁਖਦੇਵ ਸਿੰਘ ਸੁੱਖਾ ਦੀ ਬਰਸੀ ਮਨਾਈ

ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮੌਕੇ ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਸਿਰੋਪਾਓ ਦਿੱਤੇ ਗਏ।

ਗੁਰਦੁਆਰਾ ਝੰਡਾ ਬੁੰਗਾ ਸਾਹਿਬ ਵਿਖੇ ਭਾਈ ਹਰਜਿੰਦਰ ਸਿੰਘ ਜਿੰਦਾ ਤੇ ਭਾਈ ਸੁਖਦੇਵ ਸਿੰਘ ਸੁੱਖਾ ਦੀ ਬਰਸੀ ਮੌਕੇ ਸ਼ਹੀਦਾਂ ਦੇ ਪਰਿਵਾਰਕ ਮੈਂਬਰ ਸਨਮਾਨਿਤ / SGPC

ਭਾਈ ਹਰਜਿੰਦਰ ਸਿੰਘ ਜਿੰਦਾ ਤੇ ਭਾਈ ਸੁਖਦੇਵ ਸਿੰਘ ਸੁੱਖਾ ਦੀ ਸਾਲਾਨਾ ਬਰਸੀ ਸ਼੍ਰੋਮਣੀ ਕਮੇਟੀ ਵੱਲੋਂ ਅੱਜ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸਥਿਤ ਗੁਰਦੁਆਰਾ ਝੰਡਾ ਬੁੰਗਾ ਸਾਹਿਬ ਵਿਖੇ ਮਨਾਈ ਗਈ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਬਲਦੇਵ ਸਿੰਘ ਨੇ ਗੁਰਬਾਣੀ ਕੀਰਤਨ ਕੀਤਾ, ਅਰਦਾਸ ਭਾਈ ਪ੍ਰੇਮ ਸਿੰਘ ਨੇ ਕੀਤੀ ਅਤੇ ਪਾਵਨ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ ਨੇ ਸਰਵਣ ਕਰਵਾਇਆ।


ਇਸ ਮੌਕੇ ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ ਨੇ ਕਿਹਾ ਕਿ ਭਾਈ ਹਰਜਿੰਦਰ ਸਿੰਘ ਜਿੰਦਾ ਤੇ ਭਾਈ ਸੁਖਦੇਵ ਸਿੰਘ ਸੁੱਖਾ ਕੌਮੀ ਸ਼ਹੀਦ ਹਨ, ਜਿਨ੍ਹਾਂ ਨੇ ਕੌਮ ਖਾਤਰ ਸ਼ਹਾਦਤ ਪ੍ਰਾਪਤ ਕੀਤੀ। ਉਨ੍ਹਾਂ ਕਿਹਾ ਕਿ ਇਨ੍ਹਾਂ ਸਿੰਘਾਂ ਵੱਲੋਂ ਕੌਮੀ ਜਜ਼ਬੇ ਖ਼ਾਤਰ ਦਿੱਤੀਆਂ ਸ਼ਹਾਦਤਾਂ ਨੂੰ ਕੌਮ ਹਮੇਸ਼ਾਂ ਸਜਦਾ ਕਰਦੀ ਹੈ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮੌਕੇ ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਵਿੱਚੋਂ ਭਾਈ ਭੁਪਿੰਦਰ ਸਿੰਘ, ਬੀਬੀ ਕੁਲਵੰਤ ਕੌਰ, ਭਾਈ ਸਤਵੰਤ ਸਿੰਘ ਹਾਜ਼ਰ ਸਨ, ਜਿਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਸਿਰੋਪਾਓ ਦਿੱਤੇ ਗਏ।


ਇਸ ਮੌਕੇ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਸਕੱਤਰ ਸ. ਪ੍ਰਤਾਪ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਮਲਕੀਤ ਸਿੰਘ, ਵਧੀਕ ਸਕੱਤਰ ਸ. ਪ੍ਰੀਤਪਾਲ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ ਤੋਂ ਇਲਾਵਾ ਸ. ਕੰਵਰਪਾਲ ਸਿੰਘ, ਸ. ਨਰੈਣ ਸਿੰਘ ਚੌੜਾ, ਪ੍ਰੋ. ਬਲਜਿੰਦਰ ਸਿੰਘ, ਭਾਈ ਦਲਜੀਤ ਸਿੰਘ ਬਿੱਟੂ, ਭਾਈ ਮੋਹਕਮ ਸਿੰਘ, ਸ. ਜਰਨੈਲ ਸਿੰਘ ਸਖੀਰਾ, ਸ. ਬੇਅੰਤ ਸਿੰਘ ਖਿਆਲਾ, ਭਾਈ ਰਾਜਿੰਦਰ ਸਿੰਘ ਆਦਿ ਹਾਜ਼ਰ ਸਨ।

Comments

ADVERTISEMENT

 

 

 

ADVERTISEMENT

 

 

E Paper

 

 

 

Video

 

Related