ADVERTISEMENTs

MP ਅੰਮ੍ਰਿਤਪਾਲ ਸਿੰਘ ਦਾ ਭਰਾ ਹਰਪ੍ਰੀਤ ਸਿੰਘ ਨਸ਼ੇ ਸਮੇਤ ਕਾਬੂ

ਡੀਐਸਪੀ ਫਿਲੌਰ ਨੇ ਖ਼ੁਦ ਮੌਕੇ ’ਤੇ ਪਹੁੰਚ ਕੇ ਕਥਿਤ ਆਰੋਪੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਅੰਮ੍ਰਿਤਪਾਲ ਦੇ ਭਰਾ ਹਰਪ੍ਰੀਤ ਨੂੰ ਉਸਦੇ ਸਾਥੀ ਸਮੇਤ ਬਾਅਦ ਦੁਪਹਿਰ ਅਦਾਲਤ ਵਿੱਚ ਪੇਸ਼ ਕਰੇਗੀ।

ਪੰਜਾਬ ਪੁਲਿਸ ਨੇ MP ਅੰਮ੍ਰਿਤਪਾਲ ਸਿੰਘ ਦੇ ਭਰਾ ਹਰਪ੍ਰੀਤ ਸਿੰਘ ਨੂੰ ਨਸ਼ੇ ਸਮੇਤ ਕਾਬੂ ਕੀਤਾ ਹੈ / Courtesy Photo

( ਗੁਰਪ੍ਰੀਤ ਕੌਰ )

ਪੰਜਾਬ ਪੁਲਿਸ ਨੇ ਸ਼੍ਰੀ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਦੇ ਭਰਾ ਹਰਪ੍ਰੀਤ ਸਿੰਘ ਨੂੰ ਆਈਸ (ਨਸ਼ੇ) ਸਮੇਤ ਗ੍ਰਿਫਤਾਰ ਕੀਤਾ ਹੈ। ਅੰਮ੍ਰਿਤਪਾਲ ਪੰਜਾਬ ਵਿੱਚ ਨਸ਼ਾ ਵਿਰੋਧੀ ਮੁਹਿੰਮ ਚਲਾ ਕੇ ਸੁਰਖੀਆਂ ਵਿੱਚ ਆਇਆ ਸੀ। ਹਰਪ੍ਰੀਤ ਸਿੰਘ ਉਰਫ ਹੈਪੀ ਦੇ ਸਾਥੀ ਲਵਪ੍ਰੀਤ ਸਿੰਘ ਨੂੰ ਪੁਲੀਸ ਨੇ ਹਿਰਾਸਤ ਵਿੱਚ ਲੈ ਲਿਆ ਹੈ।

ਦੋਵੇਂ ਕਥਿਤ ਆਰੋਪੀ ਲੁਧਿਆਣਾ ਦੇ ਹੈਬੋਵਾਲ ਵਾਸੀ ਸੰਦੀਪ ਤੋਂ 10,000 ਰੁਪਏ ਦੀ ਆਈਸ ਡਰੱਗ ਲੈ ਕੇ ਆਏ ਸਨ। ਪੁਲਿਸ ਨੇ ਸੰਦੀਪ ਨੂੰ ਵੀ ਫੜ ਲਿਆ ਹੈ। ਦੇਰ ਰਾਤ ਕੀਤੀ ਗਈ ਡਾਕਟਰੀ ਜਾਂਚ 'ਚ ਪੁਸ਼ਟੀ ਹੋਈ ਹੈ ਕਿ ਦੋਵਾਂ ਨੇ ਨਸ਼ਾ ਕੀਤਾ ਸੀ।

ਐਸਐਸਪੀ ਅੰਕੁਲ ਗੁਪਤਾ ਨੇ ਦੱਸਿਆ- ਰੁਟੀਨ ਚੈਕਿੰਗ ਦੌਰਾਨ ਪੁਲਿਸ ਨੇ ਦੋਵਾਂ ਨੂੰ ਫਿਲੌਰ ਹਾਈਵੇ ਤੋਂ ਗ੍ਰਿਫਤਾਰ ਕੀਤਾ ਹੈ। ਕਾਲੇ ਸ਼ੀਸ਼ੇ ਵਾਲੀ ਚਿੱਟੇ ਰੰਗ ਦੀ ਕ੍ਰੇਟਾ ਕਾਰ ਵਿੱਚ ਬੈਠ ਕੇ ਦੋਵੇਂ ਨਸ਼ੇ ਕਰਨ ਦੀ ਤਿਆਰੀ ਕਰ ਰਹੇ ਸਨ। ਫੜੇ ਗਏ ਕਥਿਤ ਆਰੋਪੀਆਂ ਕੋਲ ਲਾਈਟਰ ਅਤੇ ਫੋਇਲ ਸੀ।

ਡੀਐਸਪੀ ਫਿਲੌਰ ਨੇ ਖ਼ੁਦ ਮੌਕੇ ’ਤੇ ਪਹੁੰਚ ਕੇ ਕਥਿਤ ਆਰੋਪੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਅੰਮ੍ਰਿਤਪਾਲ ਦੇ ਭਰਾ ਹਰਪ੍ਰੀਤ ਨੂੰ ਉਸਦੇ ਸਾਥੀ ਸਮੇਤ ਬਾਅਦ ਦੁਪਹਿਰ ਅਦਾਲਤ ਵਿੱਚ ਪੇਸ਼ ਕਰੇਗੀ।

ਹਰਪ੍ਰੀਤ ਸਿੰਘ ਦੀ ਗ੍ਰਿਫ਼ਤਾਰੀ ਤੇ ਅੰਮ੍ਰਿਤਪਾਲ ਦੇ ਪਿਤਾ ਦਾ ਬਿਆਨ ਆਇਆ ਸਾਹਮਣੇ 

ਅੰਮ੍ਰਿਤਪਾਲ ਦੇ ਪਿਤਾ ਤਰਸੇਮ ਸਿੰਘ ਨੇ ਕਿਹਾ ਕਿ ਅਸੀਂ ਨਸ਼ਿਆਂ ਵਿਰੁੱਧ ਜੋ ਆਵਾਜ਼ ਉਠਾਈ ਹੈ ਉਸ ਨੂੰ ਦਬਾਉਣ ਲਈ ਸਰਕਾਰ ਇਹ ਘਿਨੌਣੀ ਹਰਕਤ ਕਰ ਰਹੀ ਹੈ , ਉਹਨਾਂ ਨੇ ਸਰਕਾਰ ਦੇ ਉੱਤੇ ਅੰਮ੍ਰਿਤਪਾਲ ਨੂੰ ਜਾਣਬੁਝ ਕੇ ਬਦਨਾਮ ਕਰਨ ਦੇ ਆਰੋਪ ਲਗਾਏ ਅਤੇ ਕਿਹਾ ਕਿ ਨਸ਼ਾ ਰੋਕਣ ਲਈ ਜੋ ਕੰਮ ਕਰਨ ਦੀ ਲੋੜ ਸੀ, ਉਹ ਕਰਨ ਦੀ ਬਜਾਏ ਪੁਲੀਸ ਦਬਾਅ ਹੇਠ ਕੰਮ ਕਰ ਰਹੀ ਹੈ। ਉਹਨਾਂ ਨੇ ਕਿਹਾ ਕਿ ਹਰਪ੍ਰੀਤ ਦੁਪਹਿਰ 12 ਬਜੇ ਗਿਆ ਸੀ , ਉਸ ਤੋਂ ਬਾਅਦ ਜਦੋਂ ਕਰੀਬ 2 ਘੰਟੇ ਬਾਅਦ ਅਸੀਂ ਫੋਨ ਕੀਤਾ ਤਾਂ ਹਰਪ੍ਰੀਤ ਦਾ ਫੋਨ ਬੰਦ ਸੀ। ਹਰਪ੍ਰੀਤ ਸਿੰਘ ਦੇ ਪਿਤਾ ਨੇ ਦੱਸਿਆ ਕਿ ਹਰਪ੍ਰੀਤ ਨੇ ਮੋਗਾ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੱਢੇ ਗਏ ਰੋਸ਼ ਮਾਰਚ ਵਿਚ ਜਾਣਾ ਸੀ , ਮੈਨੂੰ ਨਹੀਂ ਪਤਾ ਕਿ ਉਹ ਫਿਲੌਰ ਕਿਵੇਂ ਗਿਆ।

ਲੁਧਿਆਣਾ ਤੋਂ ਨਸ਼ੀਲੇ ਪਦਾਰਥ ਲਿਆਉਣ ਵਾਲੇ ਵਿਅਕਤੀ ਨੂੰ ਵੀ ਕਾਬੂ ਕੀਤਾ ਗਿਆ ਹੈ
ਐਸਐਸਪੀ ਅੰਕੁਰ ਗੁਪਤਾ ਨੇ ਕਿਹਾ- ਫਿਲਹਾਲ ਉਹ ਸਾਡੇ ਲਈ ਆਰੋਪੀ ਹੈ ਕਿਉਂਕਿ ਉਸ ਨੇ ਅਪਰਾਧ ਕੀਤਾ ਹੈ। ਫਿਲੌਰ ਪੁਲੀਸ ਨੇ ਰੁਟੀਨ ਚੈਕਿੰਗ ਦੌਰਾਨ ਦੋਵਾਂ ਨੂੰ ਗ੍ਰਿਫ਼ਤਾਰ ਕੀਤਾ ਹੈ।

ਐਸਐਸਪੀ ਨੇ ਕਿਹਾ- ਐਨਡੀਪੀਐਸ ਐਕਟ 22-27 ਦੇ ਤਹਿਤ ਮਾਮਲੇ ਵਿੱਚ ਐਫਆਈਆਰ ਦਰਜ ਕੀਤੀ ਗਈ ਸੀ। ਹੁਣ ਪੁਲਿਸ ਨੇ ਮਾਮਲੇ ਵਿੱਚ ਐਨਡੀਪੀਐਸ ਐਕਟ ਦੀ ਧਾਰਾ 29 ਜੋੜ ਦਿੱਤੀ ਹੈ। ਜਿਸ ਕਾਰਨ ਹੁਣ ਪੁਲਿਸ ਉਕਤ ਆਰੋਪੀ ਨੂੰ ਵੀ ਮਾਮਲੇ ਵਿੱਚ ਨਾਮਜ਼ਦ ਕਰੇਗੀ, ਜਿਨ੍ਹਾਂ ਕੋਲੋਂ ਇਹ ਕਥਿਤ ਆਰੋਪੀ ਨਸ਼ਾ ਲੈ ਕੇ ਆਇਆ ਸੀ।

ਪੁਲੀਸ ਨੇ ਮਾਮਲੇ ਵਿੱਚ ਸੰਦੀਪ ਵਾਸੀ ਹੈਬੋਵਾਲ ਨੂੰ ਵੀ ਨਾਮਜ਼ਦ ਕੀਤਾ ਹੈ। ਜਿਸ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।

ਹਰਪ੍ਰੀਤ ਸਿੰਘ ਨੂੰ ਫਿਲੌਰ ਥਾਣੇ ਵਿੱਚ ਰੱਖਿਆ ਗਿਆ ਹੈ। ਉਸ ਦਾ ਸਾਥੀ ਵੀ ਉੱਥੇ ਮੌਜੂਦ ਹੈ। ਹਾਲਾਂਕਿ ਹੁਣ ਤੱਕ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਗ੍ਰਿਫ਼ਤਾਰੀ ਅਤੇ ਬਰਾਮਦਗੀ ਬਾਰੇ ਕੋਈ ਰਸਮੀ ਬਿਆਨ ਨਹੀਂ ਦਿੱਤਾ ਹੈ।

ਅੰਮ੍ਰਿਤਪਾਲ ਦੇ ਭਰਾ ਦੀ ਗ੍ਰਿਫਤਾਰੀ ਦੇ ਹਾਈ ਪ੍ਰੋਫਾਈਲ ਮਾਮਲੇ ਦੇ ਮੱਦੇਨਜ਼ਰ ਅਧਿਕਾਰੀ ਲਗਾਤਾਰ ਦਿਹਾਤੀ ਪੁਲਸ ਹੈੱਡਕੁਆਰਟਰ ਜਲੰਧਰ ਪਹੁੰਚ ਰਹੇ ਹਨ। 

Comments

Related

ADVERTISEMENT

 

 

 

ADVERTISEMENT

 

 

E Paper

 

 

 

Video