ADVERTISEMENT

ADVERTISEMENT

ਮੀਰੀ ਪੀਰੀ ਮੈਡੀਕਲ ਕਾਲਜ ਸ਼ਾਹਬਾਦ ਮਾਰਕੰਡਾ 'ਤੇ ਕਬਜੇ਼ੇ ਦੀ ਹਰਕਤ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ - ਐਡਵੋਕੇਟ ਧਾਮੀ

3 ਅਮਰੀਕੀ ਜੰਗੀ ਬੇੜੇ 2000 ਸੈਨਿਕਾਂ ਨਾਲ ਵਧ ਰਹੇ ਨੇ ਅੱਗੇ

  ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ  ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ / SGPC

ਭਾਈ ਬਲਜੀਤ ਸਿੰਘ ਦਾਦੂਵਾਲ ਵੱਲੋਂ ਕੁਝ ਲੋਕਾਂ ਨੂੰ ਨਾਲ ਲੈ ਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਜਾਇਦਾਦ ਮੀਰੀ ਪੀਰੀ ਮੈਡੀਕਲ ਕਾਲਜ ਸਾਹਬਾਦ ਮਾਰਕੰਡਾ ਤੇ ਜ਼ਬਰੀ ਕਬਜ਼ਾ ਕਰਨ ਦੀ ਹਰਕਤ ਨੂੰ ਕਿਸੇ ਵੀ ਤਰ੍ਹਾਂ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਪ੍ਰਤੀ ਸੰਗਤਾਂ ਦੀ ਵੱਡੀ ਸ਼ਰਧਾ ਹੈ ਅਤੇ ਇਸ ਪਾਵਨ ਅਸਥਾਨ ਦੀ ਜਾਇਦਾਦ ਨੂੰ ਕਿਸੇ ਨੂੰ ਵੀ ਹਥਿਆਉਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ। ਇਹ ਪ੍ਰਗਟਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਰਦਿਆਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠ ਚਲ ਰਹੇ ਮੀਰੀ ਪੀਰੀ ਮੈਡੀਕਲ ਕਾਲਜ ਸਾ਼ਹਬਾਦ ਮਾਰਕੰਡਾ ਤੇ ਬਲਜੀਤ ਸਿੰਘ ਦਾਦੂਵਾਲ ਨੇ ਕੁਝ ਲੋਕਾਂ ਨੂੰ ਨਾਲ ਲੈ ਕੇ ਧੱਕੇਸ਼ਾਹੀ ਦੀ ਕੋਸ਼ਿਸ਼ ਕੀਤੀ ਹੈ।

ਉਨ੍ਹਾਂ ਕਿਹਾ ਕਿ ਇੰਜ ਲਗਦਾ ਹੈ ਕਿ ਸਰਕਾਰਾਂ ਅਜਿਹੇ ਲੋਕਾਂ ਦੀ ਧੱਕੇਸ਼ਾਹੀ ਰੋਕਣ ਦੀ ਥਾਂ ਮੂਕ ਸਹਿਮਤੀ ਦੇ ਰਹੀਆਂ ਹਨ। ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਪੂਰੇ ਭਾਰਤ ਅੰਦਰ ਸਿੱਖ ਮਿਸ਼ਨ ਅਤੇ ਵਿਦਿਅਕ ਸੰਸਥਾਵਾਂ ਖੋਲ੍ਹ ਕੇ ਸਿੱਖੀ ਪ੍ਰਚਾਰ ਤੇ ਵਿਦਿਅਕ ਪ੍ਰਸਾਰ ਲਈ ਮੋਹਰੀ ਹੋ ਕੇ ਕਾਰਜ ਕਰ ਰਹੀ ਹੈ। ਪ੍ਰੰਤੂ ਦੁੱਖ ਦੀ ਗੱਲ ਹੈ ਕਿ ਸ਼ਾਹਬਾਦ ਮਾਰਕੰਡਾ ਵਿਖੇ ਚੱਲ ਰਹੇ ਮੀਰੀ ਪੀਰੀ ਮੈਡੀਕਲ ਕਾਲਜ ਨੂੰ ਕੁਝ ਲੋਕਾਂ ਵੱਲੋਂ ਹਥਿਆਉਣ ਦੇ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਇਸ ਕਾਲਜ ਨੂੰ ਚਲਾਉਣ ਲਈ ਸ਼੍ਰੋਮਣੀ ਕਮੇਟੀ ਹਰ ਸਾਲ 8 ਕਰੋੜ ਰੁਪਏ ਸਹਾਇਤਾ ਦਿੰਦੀ ਹੈ ਅਤੇ ਮੌਜੂਦਾ ਸਮੇਂ ਲੋਕਾਂ ਦੀ ਸਹੂਲਤ ਲਈ ਹਸਪਤਾਲ ਵਾਸਤੇ ਵੀ ਵੱਡੇ ਯਤਨ ਕੀਤੇ ਜਾ ਰਹੇ ਹਨ।

ਉਨ੍ਹਾਂ ਕਿਹਾ ਕਿ ਅਜਿਹੀਆਂ ਹਰਕਤਾਂ ਕਰਕੇ ਸਿੱਖ ਸੰਸਥਾ ਨੂੰ ਕਮਜ਼ੋਰ ਕਰਨ ਦਾ ਯਤਨ ਕੀਤਾ ਜਾ ਰਿਹਾ ਹੈ। ਉਨ੍ਹਾਂ ਹਰਿਆਣਾ ਸਰਕਾਰ ਨੂੰ ਆਖਿਆ ਕਿ ਅਜਿਹੇ ਲੋਕਾਂ ਦੀਆਂ ਹਰਕਤਾਂ ਤੇ ਰੋਕ ਲਗਾਈ ਜਾਵੇ ਅਤੇ ਇਨ੍ਹਾਂ ਵਿਰੁੱਧ ਬਣਦੀ ਕਾਰਵਾਈ ਕੀਤੀ ਜਾਵੇ।

Comments

Leave A Comment

Required fields are marked (*).

Related

Talk to us?