ADVERTISEMENT

ADVERTISEMENT

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਨਹੀਂ ਜਾਵੇਗਾ ਸਿੱਖ ਸ਼ਰਧਾਲੂਆਂ ਦਾ ਜੱਥਾ

ਸਕੱਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ. ਪ੍ਰਤਾਪ ਸਿੰਘ / Courtesy Photo

ਸਿੱਖ ਸ਼ਰਧਾਲੂਆਂ ਦਾ ਜੱਥਾ ਸਮੇਂ-ਸਮੇਂ 'ਤੇ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭੇਜਿਆ ਜਾਂਦਾ ਹੈ। ਜਿਸਦੇ ਤਹਿਤ ਸ਼ਰਧਾਲੂ ਵੱਖ-ਵੱਖ ਪੁਰਬ ਪਾਕਿਸਤਾਨ ਜਾ ਕੇ ਮਨਾਉਂਦੇ ਹਨ। ਪਰ ਇਸ ਵਾਰ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ 29 ਜੂਨ 2025 ਨੂੰ ਮਨਾਈ ਜਾ ਰਹੀ ਬਰਸੀ ਮੌਕੇ ਸਿੱਖ ਸ਼ਰਧਾਲੂ ਪਾਕਿਸਤਾਨ ਨਹੀਂ ਜਾਣਗੇ। 

ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਦੱਸਿਆ ਕਿ ਸਿੱਖ ਸ਼ਰਧਾਲੂਆਂ ਨੇ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਜਾਣ ਲਈ ਆਪਣੇ ਪਾਸਪੋਰਟ ਸ਼੍ਰੋਮਣੀ ਕਮੇਟੀ ਦਫ਼ਤਰ ਦੇ ਯਾਤਰਾ ਵਿਭਾਗ ਵਿਖੇ ਜਮ੍ਹਾਂ ਕਰਵਾਏ ਸਨ। 

ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਹਰ ਸਾਲ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਪਾਕਿਸਤਾਨ ਵਿਖੇ ਸਿੱਖ ਸ਼ਰਧਾਲੂਆਂ ਦਾ ਜਥਾ ਭੇਜਿਆ ਜਾਂਦਾ ਹੈ, ਪਰੰਤੂ ਦੋਹਾਂ ਦੇਸ਼ਾਂ ਵਿਚ ਬਣੇ ਤਨਾਅ ਭਰੇ ਮਾਹੌਲ ਅਤੇ ਭਾਰਤ ਸਰਕਾਰ ਵੱਲੋਂ ਯਾਤਰਾ ਸਬੰਧੀ ਲਾਈਆਂ ਪਾਬੰਧੀਆਂ 'ਤੇ ਜਾਰੀ ਦਿਸ਼ਾ-ਨਿਰਦੇਸ਼ਾਂ ਤਹਿਤ ਸ਼੍ਰੋਮਣੀ ਕਮੇਟੀ ਨੇ ਇਸ ਵਾਰ ਇਹ ਜੱਥਾ ਨਾ ਭੇਜਣ ਦਾ ਫੈਸਲਾ ਲਿਆ ਹੈ। ਸ਼ਰਧਾਲੂ ਵਧੇਰੇ ਜਾਣਕਾਰੀ ਲਈ ਸ਼੍ਰੋਮਣੀ ਕਮੇਟੀ ਦੇ ਯਾਤਰਾ ਵਿਭਾਗ ਵਿਖੇ ਸੰਪਰਕ ਕਰ ਸਕਦੇ ਹਨ।

Comments

Related