ਦਿੱਲੀ-ਐਨਸੀਆਰ ਵਿੱਚ ਹਵਾ ਦੀ ਗੁਣਵੱਤਾ ਹੋਰ ਵੀ ਖਰਾਬ / Wikipedia
ਪੰਜਾਬ ਅਤੇ ਹਰਿਆਣਾ ਵਿੱਚ ਵੱਡੇ ਪੱਧਰ 'ਤੇ ਪਰਾਲੀ ਸਾੜਨ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ, ਜਿਸ ਕਾਰਨ ਦਿੱਲੀ-ਐਨਸੀਆਰ ਵਿੱਚ ਹਵਾ ਦੀ ਗੁਣਵੱਤਾ ਹੋਰ ਵੀ ਖਰਾਬ ਹੋ ਰਹੀ ਹੈ, ਇਹ ਗੱਲ ਮੰਗਲਵਾਰ ਨੂੰ ਸੁਪਰੀਮ ਕੋਰਟ ਨੂੰ ਦੱਸੀ ਗਈ। ਮੁੱਖ ਨਿਆਂਧੀਸ਼ ਬੀ.ਆਰ. ਗਵਈ ਦੀ ਅਗਵਾਈ ਵਾਲੇ ਬੈਂਚ, ਜੋ ਬੁੱਧਵਾਰ ਨੂੰ ਹਵਾ ਪ੍ਰਦੂਸ਼ਣ ਮਾਮਲੇ ਦੀ ਸੁਣਵਾਈ ਕਰਨਗੇ, ਨੂੰ ਸੀਨੀਅਰ ਵਕੀਲ ਅਪਰਾਜਿਤਾ ਸਿੰਘ ਨੇ ਅਪੀਲ ਕੀਤੀ ਕਿ ਪੰਜਾਬ ਅਤੇ ਹਰਿਆਣਾ ਸਰਕਾਰਾਂ ਤੋਂ ਜਵਾਬ ਮੰਗਿਆ ਜਾਵੇ।
ਸਿੰਘ ਨੇ ਆਪਣੀ ਦਲੀਲ ਨੂੰ ਮਜ਼ਬੂਤ ਕਰਨ ਲਈ ਨਾਸਾ ਦੀਆਂ ਸੈਟੇਲਾਈਟ ਤਸਵੀਰਾਂ ਦਾ ਹਵਾਲਾ ਦਿੱਤਾ ਕਿ ਇਹਨਾਂ ਦੋਵਾਂ ਰਾਜਾਂ ਵਿੱਚ ਪਰਾਲੀ ਸਾੜਨ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ ਅਤੇ ਇਹ ਦਿੱਲੀ-ਐਨਸੀਆਰ ਵਿੱਚ ਪਹਿਲਾਂ ਹੀ ਗੰਭੀਰ ਹਵਾ ਪ੍ਰਦੂਸ਼ਣ ਪੱਧਰਾਂ ਵਿੱਚ ਯੋਗਦਾਨ ਪਾ ਰਹੀ ਹੈ।
ਦਸ ਦਈਏ ਕਿ ਦਿੱਲੀ ਵਿੱਚ ਲਗਾਤਾਰ ਵੱਧ ਰਹੇ ਹਵਾ ਪ੍ਰਦੂਸ਼ਣ ਦੇ ਕਰਕੇ ਸਿੱਖਿਆ ਡਾਇਰੈਕਟੋਰੇਟ ਨੇ ਛੋਟੇ ਬੱਚਿਆਂ ਦੀਆਂ ਕਲਾਸਾਂ ਨੂੰ ਲੈਕੇ ਵੱਡਾ ਫੈਸਲਾ ਲਿਆ ਹੈ। ਇੱਕ ਨਵਾਂ ਸਰਕੂਲਰ ਜਾਰੀ ਕਰਦਿਆਂ ਹੋਇਆਂ ਦਿੱਲੀ ਸਰਕਾਰ ਦੇ ਸਿੱਖਿਆ ਡਾਇਰੈਕਟੋਰੇਟ ਨੇ ਐਲਾਨ ਕੀਤਾ ਹੈ ਕਿ ਹੁਣ ਤੋਂ ਅਗਲੇ ਨੋਟਿਸ ਤੱਕ 5ਵੀਂ ਜਮਾਤ ਤੱਕ ਦੇ ਬੱਚਿਆਂ ਲਈ ਕਲਾਸਾਂ ਹਾਈਬ੍ਰਿਡ ਮੋਡ ਵਿੱਚ ਲੱਗਣਗੀਆਂ। ਇਹ ਫੈਸਲਾ ਦਿੱਲੀ-ਐਨਸੀਆਰ ਵਿੱਚ ਖਰਾਬ ਹੁੰਦੀ ਹਵਾ ਦੀ ਗੁਣਵੱਤਾ ਦੇ ਮੱਦੇਨਜ਼ਰ ਲਿਆ ਗਿਆ ਹੈ। ਏਅਰ ਕੁਆਲਿਟੀ ਮੈਨੇਜਮੈਂਟ ਕਮਿਸ਼ਨ (CAQM) ਨੇ ਦਿੱਲੀ ਵਿੱਚ GRAP-III (Severe) ਲਾਗੂ ਕਰਨ ਦੇ ਹੁਕਮ ਵੀ ਦਿੱਤੇ ਹਨ।
ਦਿੱਲੀ ਵਿੱਚ ਹਵਾ ਦੀ ਗੁਣਵੱਤਾ ਇਸ ਸੀਜ਼ਨ ਦੇ ਸਭ ਤੋਂ ਮਾੜੇ ਪੱਧਰ 'ਤੇ ਪਹੁੰਚ ਗਈ, ਜਿਸ ਵਿੱਚ ਏਅਰ ਕੁਆਲਿਟੀ ਇੰਡੈਕਸ (AQI) 423 ਦਰਜ ਕੀਤਾ ਗਿਆ, ਜੋ ਕਿ 'ਗੰਭੀਰ' ਸ਼੍ਰੇਣੀ ਵਿੱਚ ਆਉਂਦਾ ਹੈ।
ADVERTISEMENT
ADVERTISEMENT
Comments
Start the conversation
Become a member of New India Abroad to start commenting.
Sign Up Now
Already have an account? Login