ADVERTISEMENT

ADVERTISEMENT

ਪੰਜਾਬ ਪਹਿਲੀ ਤੋਂ 12ਵੀਂ ਤੱਕ ਏਆਈ ਪੜ੍ਹਾਉਣ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ: ਹਰਜੋਤ ਬੈਂਸ

ਸਿੱਖਿਆ ਮੰਤਰੀ ਨੇ ‘ਸਰਬੱਤ ਏਆਈ’ ਪ੍ਰਾਜੈਕਟ ਦਾ ਕੀਤਾ ਆਗਾਜ਼

 ਸਿੱਖਿਆ ਮੰਤਰੀ ਨੇ ‘ਸਰਬੱਤ ਏਆਈ’ ਪ੍ਰਾਜੈਕਟ ਦਾ ਕੀਤਾ ਆਗਾਜ਼ ਸਿੱਖਿਆ ਮੰਤਰੀ ਨੇ ‘ਸਰਬੱਤ ਏਆਈ’ ਪ੍ਰਾਜੈਕਟ ਦਾ ਕੀਤਾ ਆਗਾਜ਼ / Photo Courtesy

ਪੰਜਾਬ ਸਰਕਾਰ ਨੇ ਸਿੱਖਿਆ ਖੇਤਰ ਵਿੱਚ ਸੁਧਾਰਾਂ ਨੂੰ ਅੱਗੇ ਵਧਾਉਂਦਿਆਂ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਪਾਠਕ੍ਰਮ ਵਿੱਚ ਏਆਈ ਨੂੰ ਸ਼ਾਮਲ ਕਰਨ ਦਾ ਐਲਾਨ ਕੀਤਾ ਹੈ। ਇਸ ਤਹਿਤ ਹੁਣ ਪੰਜਾਬ ਸਕੂਲ ਸਿੱਖਿਆ ਬੋਰਡ ਨਾਲ ਸਬੰਧਤ ਪਹਿਲੀ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੂੰ ਆਰਟੀਫੀਸ਼ੀਅਲ ਇੰਟੈਲੀਜੈਂਸ ਦੀ ਸਿੱਖਿਆ ਦਿੱਤੀ ਜਾਵੇਗੀ। ਇਸ ਯੋਜਨਾ ਨੂੰ ਅਮਲੀ ਰੂਪ ਦੇਣ ਲਈ ‘ਸਰਬੱਤ ਏਆਈ’ ਪ੍ਰਾਜੈਕਟ ਦੀ ਸ਼ੁਰੂਆਤ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਕੀਤੀ।

 

ਇਸ ਮੌਕੇ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪੰਜਾਬ ਪਹਿਲੀ ਤੋਂ ਬਾਰ੍ਹਵੀਂ ਜਮਾਤ ਤੱਕ ਏਆਈ ਦੀ ਪੜ੍ਹਾਈ ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ। ਉਨ੍ਹਾਂ ਦੱਸਿਆ ਕਿ ‘ਸਰਬੱਤ ਏਆਈ’ ਪ੍ਰਾਜੈਕਟ ਤਹਿਤ ਵਿਦਿਆਰਥੀਆਂ ਨੂੰ ਆਰਟੀਫੀਸ਼ੀਅਲ ਇੰਟੈਲੀਜੈਂਸ ਬਾਰੇ ਵਿਵਸਥਿਤ ਢੰਗ ਨਾਲ ਸਿੱਖਿਆ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਦੀ ਸਿੱਖਿਆ ਪ੍ਰਣਾਲੀ ਇੱਕ ਨਵੇਂ ਦੌਰ ਵਿੱਚ ਦਾਖ਼ਲ ਹੋਈ ਹੈ, ਜਿੱਥੇ ਪਹਿਲੀ ਤੋਂ ਬਾਰ੍ਹਵੀਂ ਜਮਾਤ ਤੱਕ ਏਆਈ ਦੀ ਪੜ੍ਹਾਈ ਲਾਜ਼ਮੀ ਕੀਤੀ ਗਈ ਹੈ। ਇਸ ਨਾਲ ਵਿਦਿਆਰਥੀ ਭਵਿੱਖ ਲਈ ਲੋੜੀਂਦੇ ਹੁਨਰਾਂ ਨਾਲ ਲੈਸ ਹੋਣਗੇ।

 

ਸਿੱਖਿਆ ਮੰਤਰੀ ਨੇ ਕਿਹਾ ਕਿ ਏਆਈ ਦਾ ਪਾਠਕ੍ਰਮ ਸਿੰਗਾਪੁਰ, ਫਿਨਲੈਂਡ, ਯੂਏਈ ਅਤੇ ਅਮਰੀਕਾ ਦੇ ਕੌਮਾਂਤਰੀ ਪੱਧਰ ਦੇ ਬਿਹਤਰੀਨ ਅਭਿਆਸਾਂ ਦਾ ਅਧਿਐਨ ਕਰਕੇ ਤਿਆਰ ਕੀਤਾ ਗਿਆ ਹੈ। ਇਸ ਨੂੰ ਯੂਨੈਸਕੋ ਦੇ ਐਥੀਕਲ ਏਆਈ ਫਰੇਮਵਰਕ ਨਾਲ ਵੀ ਜੋੜਿਆ ਗਿਆ ਹੈ, ਤਾਂ ਜੋ ਪੰਜਾਬ ਦੇ ਵਿਦਿਆਰਥੀਆਂ ਨੂੰ ਵਿਸ਼ਵ ਪੱਧਰੀ ਮਿਆਰਾਂ ਅਨੁਸਾਰ ਆਰਟੀਫੀਸ਼ੀਅਲ ਇੰਟੈਲੀਜੈਂਸ ਦੀ ਜਾਣਕਾਰੀ ਪ੍ਰਾਪਤ ਹੋ ਸਕੇ। ਉਨ੍ਹਾਂ ਦੱਸਿਆ ਕਿ ਪਹਿਲੇ ਪੜਾਅ ਵਿੱਚ ਅੱਠਵੀਂ ਤੋਂ ਬਾਰ੍ਹਵੀਂ ਜਮਾਤ ਅਤੇ ਦੂਜੇ ਪੜਾਅ ਵਿੱਚ ਪਹਿਲੀ ਤੋਂ ਸੱਤਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੂੰ ਏਆਈ ਨਾਲ ਜੋੜਿਆ ਜਾਵੇਗਾ।

 

ਉਨ੍ਹਾਂ ਦੱਸਿਆ ਕਿ ਇਸ ਯੋਜਨਾ ਤਹਿਤ ਵਿਦਿਆਰਥੀਆਂ ਨੂੰ ਔਨਲਾਈਨ ਕਲਾਸਾਂ, ਰਿਕਾਰਡ ਕੀਤੇ ਲੈਕਚਰਾਂ, ਪ੍ਰਾਜੈਕਟ ਆਧਾਰਿਤ ਸਿੱਖਣ, ਨਿਰੰਤਰ ਮੁਲਾਂਕਣ ਅਤੇ ਸਮਰਪਿਤ ਲਰਨਿੰਗ ਮੈਨੇਜਮੈਂਟ ਸਿਸਟਮ ਰਾਹੀਂ ਸਿਖਲਾਈ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਗੂਗਲ, ਇੰਟੈਲ, ਕੈਨਵਾ ਅਤੇ ਹੋਰ ਏਆਈ ਤਕਨੀਕਾਂ ਬਾਰੇ ਵੀ ਜਾਣੂ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਪ੍ਰੋਗਰਾਮ ਦਾ ਲਾਭ ਸੂਬੇ ਦੇ 25,172 ਸਕੂਲਾਂ ਅਤੇ 31.5 ਲੱਖ ਵਿਦਿਆਰਥੀਆਂ ਨੂੰ ਮਿਲੇਗਾ।

 

ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਕਿਹਾ ਕਿ ਇਹ ਪਹਿਲਕਦਮੀ ਵਿਦਿਆਰਥੀਆਂ ਨੂੰ ਨਵੀਆਂ ਕਾਢਾਂ ਕਰਨ ਅਤੇ ਤਕਨਾਲੋਜੀ ਆਧਾਰਿਤ ਭਵਿੱਖ ਵਿੱਚ ਅਗਵਾਈ ਲਈ ਤਿਆਰ ਕਰਨ ਪ੍ਰਤੀ ਰਾਜ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ।

Comments

Leave A Comment

Required fields are marked (*).

Related

Talk to us?