ਡਾਕਟਰ ਅਮਰਪਾਲ ਸਿੰਘ - ਚੇਅਰਮੈਨ, ਪੰਜਾਬ ਸਕੂਲ ਸਿੱਖਿਆ ਬੋਰਡ / Screen Shot
ਪੰਜਾਬ ਸਕੂਲ ਸਿੱਖਿਆ ਬੋਰਡ ਪੰਜਾਬੀ ਬੋਲੀ ਦੇ ਪ੍ਰਚਾਰ-ਪ੍ਰਸਾਰ ਤੇ ਵਿਦਿਆਰਥੀਆਂ ਵਿਚ ਭਾਸ਼ਾ ਪ੍ਰਤੀ ਰੁਚੀ ਪੈਦਾ ਕਰਨ ਦੇ ਉਦੇਸ਼ ਨਾਲ ‘ਅੰਤਰਰਾਸ਼ਟਰੀ ਪੰਜਾਬੀ ਓਲੰਪਿਆਡ 2025’ ਕਰਵਾ ਰਿਹਾ ਹੈ। ਅੰਤਰਰਾਸ਼ਟਰੀ ਪੰਜਾਬੀ ਓਲੰਪਿਆਡ 2025 ਵਿਦਿਆਰਥੀਆਂ ਵਿਚ ਮਾਂ-ਬੋਲੀ ਪ੍ਰਤੀ ਰੁਚੀ ਪੈਦਾ ਕਰਨ, ਉਨ੍ਹਾਂ ਦੀ ਭਾਸ਼ਾਈ ਸਮਝ ਨੂੰ ਮਜ਼ਬੂਤ ਕਰਨ ਅਤੇ ਗਲੋਬਲ ਪੱਧਰ ’ਤੇ ਪੰਜਾਬੀ ਦੀ ਪਹਿਚਾਣ ਨੂੰ ਹੋਰ ਮਜ਼ਬੂਤੀ ਕਰਨ ਲਈ ਆਯੋਜਿਤ ਕੀਤਾ ਗਿਆ ਹੈ।
ਬੋਰਡ ਦੇ ਚੇਅਰਮੈਨ ਡਾ. ਅਮਰਪਾਲ ਸਿੰਘ ਨੇ ਜਾਣਕਾਰੀ ਦਿੰਦਿਆਂ ਦਸਿਆ ਕਿ ਵਿਦਿਆਰਥੀਆਂ ਲਈ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ 18 ਤੋਂ 31 ਅਕਤੂਬਰ 2025 ਤਕ ਆਨਲਾਈਨ ਕਰਨੀ ਹੋਵੇਗੀ। ਵਿਦਿਆਰਥੀਆਂ ਲਈ ਸ਼੍ਰੇਣੀਵਾਰ ਫ਼ੀਸ ਦਾ ਵੇਰਵਾ ਦਿੰਦਿਆਂ ਉਨ੍ਹਾਂ ਦਸਿਆ ਕਿ ਪ੍ਰਾਇਮਰੀ ਵਰਗ (8–12 ਸਾਲ) ਰਜਿਸਟ੍ਰੇਸ਼ਨ ਫੀਸ 50 ਰੁਪਏ (ਪਹਿਲਾਂ 100 ਰੁਪਏ ਸੀ) ਹੋਵੇਗੀ। ਮਿਡਲ ਵਰਗ (12–14 ਸਾਲ) ਅਤੇ ਸੈਕੰਡਰੀ ਵਰਗ (14–17 ਸਾਲ) ਲਈ ਰਜਿਸਟ੍ਰੇਸ਼ਨ ਫ਼ੀਸ 100 ਰੁਪਏ ਰੱਖੀ ਗਈ ਹੈ।
ਐਨ.ਆਰ.ਆਈ. ਵਿਦਿਆਰਥੀਆਂ ਲਈ ਰਜਿਸਟ੍ਰੇਸ਼ਨ ਫ਼ੀਸ 800 ਰੁਪਏ ਹੋਵੇਗੀ। ਡਾ. ਅਮਰਪਾਲ ਸਿੰਘ ਨੇ ਦਸਿਆ ਕਿ ਪਿਛਲੇ ਸਾਲਾਂ ਵਿਚ ਪ੍ਰਸ਼ਨਾਂ ਦਾ ਆਧਾਰ ਕੇਵਲ ਤਿਆਰ ਕੀਤੇ ਕੰਟੈਂਟ ਤਕ ਸੀਮਿਤ ਸੀ, ਪਰ ਇਸ ਵਾਰ ਕੰਟੈਂਟ ਦੇ ਨਾਲ-ਨਾਲ ਉਮਰ ਅਨੁਸਾਰ ਸਿਲੇਬਸ ਵਿਚੋਂ ਵੀ ਪ੍ਰਸ਼ਨ ਸ਼ਾਮਲ ਕੀਤੇ ਗਏ ਹਨ, ਤਾਂ ਜੋ ਓਲੰਪਿਆਡ, ਪਾਠਕ੍ਰਮ ਨਾਲ ਵੀ ਜੁੜਿਆ ਹੋਇਆ ਰਹੇ।
ਇਸ ਤੋਂ ਇਲਾਵਾ, ਪਿਛਲੇ ਸਾਲਾਂ ਵਿਚ ਸਿਰਫ਼ ਆਨਲਾਈਨ ਪ੍ਰੀਖਿਆ ਹੀ ਕਰਵਾਈ ਗਈ ਸੀ, ਜਦਕਿ ਇਸ ਵਾਰ ਇਹ ਪ੍ਰੀਖਿਆ ਆਨਲਾਈਨ ਅਤੇ ਆਫਲਾਈਨ ਦੋਨੋਂ ਤਰੀਕਿਆਂ ਨਾਲ ਹੋਵੇਗੀ।ਉਨ੍ਹਾਂ ਦਸਿਆ ਕਿ ਵਿਦਿਆਰਥੀਆਂ ਵਿਚ ਉਤਸ਼ਾਹ ਵਧਾਉਣ ਲਈ ਜੇਤੂਆਂ ਨੂੰ ਨਕਦ ਇਨਾਮਾਂ ਨਾਲ ਸਨਮਾਨਿਤ ਕੀਤਾ ਜਾਵੇਗਾ।
ਜ਼ਿਲ੍ਹਾ ਵਾਰ ਸਭ ਤੋਂ ਵੱਧ ਰਜਿਸਟ੍ਰੇਸ਼ਨ ਕਰਵਾਉਣ ਵਾਲੇ ਅਤੇ ਵਧੇਰੇ ਸਥਾਨ ਹਾਸਲ ਕਰਨ ਵਾਲੇ ਸਕੂਲਾਂ ਤੇ ਅਧਿਆਪਕਾਂ ਨੂੰ ਵਿਸ਼ੇਸ਼ ਸਨਮਾਨ ਮਿਲੇਗਾ। ਜ਼ਿਕਰਯੋਗ ਹੈ ਕਿ 2023 ਅਤੇ 2024 ਵਿਚ ਕਰਵਾਏ ਗਏ ਓਲੰਪਿਆਡਾਂ ਵਿਚ 35,000 ਤੋਂ ਵੱਧ ਵਿਦਿਆਰਥੀਆਂ ਨੇ ਭਾਗ ਲਿਆ ਸੀ। ਬੋਰਡ ਨੂੰ ਇਸ ਵਾਰ ਰਜਿਸਟ੍ਰੇਸ਼ਨ ਦਾ ਅੰਕੜਾ ਹੋਰ ਵਧਣ ਉਮੀਦ ਹੈ।
ADVERTISEMENT
ADVERTISEMENT
Comments
Start the conversation
Become a member of New India Abroad to start commenting.
Sign Up Now
Already have an account? Login