ADVERTISEMENT

ADVERTISEMENT

ਦੀਵਾਨ ਟੋਡਰ ਮੱਲ ਜੀ ਦੀ ਜਹਾਜ਼ ਹਵੇਲੀ ਦੇ ਰੈਸਟੋਰੇਸ਼ਨ ਕਾਰਜ ਦੀ ਆਰੰਭਤਾ

ਪਿਛਲੇ ਤਿੰਨ ਸਾਲ ਤੋਂ ਉਪਰਾਲੇ ਕਰ ਰਹੀ ਸੰਸਥਾ ਦੀਵਾਨ ਟੋਡਰ ਮੱਲ ਵਿਰਾਸਤੀ ਫਾਊਂਡੇਸ਼ਨ ਪੰਜਾਬ ਅਤੇ ਸੰਧੂ ਬ੍ਰਦਰਜ਼ ਅਮਰੀਕਾ ਵੱਲੋਂ ਇਸ ਮਹਾਨ ਸੇਵਾ ਕਾਰਜ ਨੂੰ ਕੀਤਾ ਗਿਆ ਹੈ।

ਸਿੱਖ ਇਤਿਹਾਸ ਵਿੱਚ ਦੀਵਾਨ ਟੋਡਰ ਮੱਲ ਦਾ ਅਹਿਮ ਸਥਾਨ ਹੈ। ਉਨ੍ਹਾਂ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਜੀ ਦੇ ਅੰਤਿਮ ਸਸਕਾਰ ਲਈ ਦੁਨੀਆਂ ਦੀ ਸਭ ਤੋਂ ਮਹਿੰਗੀ ਜਗ੍ਹਾ ਖਰੀਦ ਕੇ ਸੇਵਾ ਕੀਤੀ।ਦੀਵਾਨ ਟੋਡਰ ਮੱਲ ਜੀ ਦੀ ਇਤਿਹਾਸਕ ਯਾਦਗਾਰ ਜਹਾਜ਼ ਹਵੇਲੀ, ਸ਼੍ਰੀ ਫਤਿਹਗੜ੍ਹ ਸਾਹਿਬ ਦੀ ਇਮਾਰਤ ਦਾ ਰੈਸਟੋਰੇਸ਼ਨ ਕਾਰਜ (ਪੁਰਾਤਨ ਦਿੱਖ ਬਹਾਲੀ ਕਰਨ ਸਬੰਧੀ ਕਾਰਜ) ਸ਼ੁਰੂ ਕੀਤਾ ਕਰ ਦਿੱਤਾ ਗਿਆ ਹੈ। 


ਲੰਮੇ ਸਮੇਂ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੱਖ- ਵੱਖ ਸੰਸਥਾਵਾਂ ਦੇ ਸਹਿਯੋਗ ਨਾਲ ਇਸ ਕਾਰਜ ਲਈ ਯਤਨ ਕੀਤੇ ਜਾ ਰਹੇ ਸਨ। ਇਸੇ ਤਹਿਤ ਪਿਛਲੇ ਤਿੰਨ ਸਾਲ ਤੋਂ ਉਪਰਾਲੇ ਕਰ ਰਹੀ ਸੰਸਥਾ ਦੀਵਾਨ ਟੋਡਰ ਮੱਲ ਵਿਰਾਸਤੀ ਫਾਊਂਡੇਸ਼ਨ ਪੰਜਾਬ ਅਤੇ ਸੰਧੂ ਬ੍ਰਦਰਜ਼ ਅਮਰੀਕਾ ਵੱਲੋਂ ਇਸ ਮਹਾਨ ਸੇਵਾ ਕਾਰਜ ਨੂੰ ਕੀਤਾ ਗਿਆ ਹੈ। ਇਸ ਸਬੰਧੀ 23 ਫਰਵਰੀ 2025 ਨੂੰ ਜਹਾਜ਼ ਹਵੇਲੀ, ਸ਼੍ਰੀ ਫਤਿਹਗੜ੍ਹ ਸਾਹਿਬ ਵਿਖੇ ਉਦਘਾਟਨੀ ਸਮਾਗਮ ਕਰਵਾਇਆ ਗਿਆ। ਸ੍ਰੀ ਸੁਖਮਨੀ ਸਾਹਿਬ ਦੇ ਪਾਠ ਉਪਰੰਤ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਜੱਥਿਆ ਵੱਲੋਂ ਗੁਰਬਾਣੀ ਕੀਰਤਨ ਕੀਤਾ ਗਿਆ।ਉਪਰੰਤ ਅਰਦਾਸ ਬੇਨਤੀ ਕਰਕੇ ਇਮਾਰਤ ਦੀ ਰੈਸਟੋਰੇਸ਼ਨ ਦਾ ਕਾਰਜ ਆਰੰਭ ਕੀਤਾ ਗਿਆ।


ਪੰਜਾਬ ਦੇ ਮੰਤਰੀ ਤਰੁਣਪ੍ਰੀਤ ਸਿੰਘ ਸੋਂਦ ਇਸ ਕਾਰਜ ਦੀ ਆਰੰਭਤਾ ਮੌਕੇ ਸ਼ਾਮਿਲ ਹੋਏ।ਸੋਂਦ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਿਰਦੇਸ਼ ਦਿੱਤੇ ਹਨ ਕਿ ਇਸ ਕੰਮ ਲਈ ਪੰਜਾਬ ਸਰਕਾਰ ਵੱਲੋਂ ਜੋ ਵੀ ਕੰਮ ਕੀਤਾ ਜਾਣਾ ਹੈ, ਉਹ ਪਹਿਲ ਦੇ ਆਧਾਰ 'ਤੇ ਕੀਤਾ ਜਾਵੇ ਅਤੇ ਫਾਊਂਡੇਸ਼ਨ ਨੂੰ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ।


ਉਨ੍ਹਾਂ ਕਿਹਾ ਕਿ ਜਦੋਂ ਤੱਕ ਦੀਵਾਨ ਟੋਡਰ ਮੱਲ ਜੀ ਦੀ ਇਤਿਹਾਸਕ ਯਾਦਗਾਰ ਜਹਾਜ਼ ਹਵੇਲੀ ਦਾ ਕੰਮ ਪੂਰਾ ਨਹੀਂ ਹੋ ਜਾਂਦਾ, ਸਰਕਾਰ, ਫਾਊਂਡੇਸ਼ਨ ਨੂੰ ਹਰ ਸੰਭਵ ਮਦਦ ਦੇਣ ਲਈ ਹਮੇਸ਼ਾ ਤਿਆਰ ਹੈ। "ਇਸ ਕੰਮ ਦੇ ਪੂਰਾ ਹੋਣ ਤੋਂ ਬਾਅਦ, ਇਸ ਫਾਊਂਡੇਸ਼ਨ ਨਾਲ ਪੰਜਾਬ ਦੀਆਂ ਹੋਰ ਵਿਰਾਸਤੀ ਇਮਾਰਤਾਂ ਦੀ ਸੰਭਾਲ ਲਈ ਵੀ ਸੰਪਰਕ ਕੀਤਾ ਜਾਵੇਗਾ," ਮੰਤਰੀ ਨੇ ਅੱਗੇ ਕਿਹਾ।


ਦੀਵਾਨ ਟੋਡਰ ਮੱਲ ਜੀ ਦੇ ਪਰਉਪਕਾਰ ਅਤੇ ਇਸ ਮਹਾਨ ਕਾਰਜ ਦੀ ਅਹਿਮੀਅਤ ਨੂੰ ਵੇਖਦੇ ਹੋਏ ਦੇਸ਼ ਅਤੇ ਦੁਨੀਆਂ ਦੀਆਂ ਧਾਰਮਿਕ ਅਤੇ ਰਾਜਨੀਤਿਕ ਸਖਸ਼ੀਅਤਾਂ ਇਸ ਪ੍ਰੋਗਰਾਮ ਵਿੱਚ ਸ਼ਮੂਲੀਅਤ ਕਰਨ ਲਈ ਉਚੇਚੇ ਤੌਰ ‘ਤੇ ਪਹੁੰਚੀਆਂ। ਪ੍ਰਬੰਧਕਾਂ ਨੇ ਇਸ ਮੌਕੇ ਸਮੂਹ ਸਾਧ ਸੰਗਤ ਨੂੰ ਉਦਘਾਟਨੀ ਸਮਾਗਮ ਵਿੱਚ ਸ਼ਾਮਲ ਹੋਣ ਲਈ ਧੰਨਵਾਦ ਕੀਤਾ।

Comments

Related