ADVERTISEMENT

ADVERTISEMENT

ਐਸਜੀਪੀਸੀ ਤੇ ਅਕਾਲੀ ਦਲ ਦਾ ਸੀ.ਐਮ. ਮਾਨ ‘ਤੇ ਪਲਟਵਾਰ, ਮੁੜ ਛਿੜੀ ਸਿਆਸੀ ਜੰਗ!

ਧਾਮੀ ਨੇ ਕਿਹਾ ਕਿ ਮੈਨੂੰ ਸੁਖਬੀਰ ਬਾਦਲ ਦੀ ਅਗਵਾਈ ਵਾਲੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਦਾ ਸਿਪਾਹੀ ਹੋਣ 'ਤੇ ਮਾਣ ਹੈ

 SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਤੇ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ  SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਤੇ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ / Staff Reporter

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ‘ਤੇ ਪਲਟਵਾਰ ਕਰਦਿਆਂ ਕਿਹਾ ਕਿ ਮੈਨੂੰ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਾਲੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਦਾ ਸਿਪਾਹੀ ਹੋਣ 'ਤੇ ਮਾਣ ਹੈ। ਧਾਮੀ ਦਾ ਇਹ ਜਵਾਬ ਸੀ.ਐਮ. ਮਾਨ ਵੱਲੋਂ ਐਤਵਾਰ ਨੂੰ ਮਜੀਠਾ ਵਿਖੇ ਇੱਕ ਜਨਤਕ ਸਮਾਗਮ ਦੌਰਾਨ ਸ਼੍ਰੋਮਣੀ ਕਮੇਟੀ ਅਤੇ ਇਸ ਦੀ ਸਿਆਸੀ ਇਕਾਈ ਸ਼੍ਰੋਮਣੀ ਅਕਾਲੀ ਦਲ (SAD) ਨੂੰ ਖੁੱਲ੍ਹੀ ਚੁਣੌਤੀ ਦੇਣ ਤੋਂ ਬਾਅਦ ਆਇਆ ਹੈ।

ਮਾਨ ਨੇ ਧਾਮੀ 'ਤੇ ਤਿੱਖਾ ਹਮਲਾ ਕਰਦਿਆਂ ਕਿਹਾ ਸੀ, "ਉਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਬਜਾਏ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੇ ਸਿਪਾਹੀ ਬਣ ਗਏ ਹਨ। ਨਾਲ ਹੀ ਉਹਨਾਂ ਕਿਹਾ ਕਿ ਬਹੁਤ ਖ਼ੁਸ਼ੀ ਹੁੰਦੀ ਜੇ SGPC ਪ੍ਰਧਾਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਸਿਪਾਹੀ ਹੁੰਦਾ।" ਮਾਨ ਨੇ ਦੋਸ਼ ਲਗਾਇਆ ਕਿ ਧਾਮੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਵਜੋਂ ਆਪਣੀ ਮੁੱਖ ਡਿਊਟੀ ਨਿਭਾਉਣ ਦੀ ਬਜਾਏ ਅਕਾਲੀ ਦਲ ਦੇ ਸਿਆਸੀ ਹਿੱਤਾਂ ਨੂੰ ਪੂਰਾ ਕਰਨ ਵੱਲ ਜ਼ਿਆਦਾ ਧਿਆਨ ਦੇ ਰਹੇ ਹਨ।

This post is for paying subscribers only

SUBSCRIBE NOW

Comments

Leave A Comment

Required fields are marked (*).

Related

Talk to us?