••
ਇਸ ਮੌਕੇ ਗਿਆਨੀ ਰਾਜਦੀਪ ਸਿੰਘ ਨੇ ਨਵੰਬਰ 1984 ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਇਸ ਨੂੰ ਸਿੱਖ ਕੌਮ ’ਤੇ ਹੋਇਆ ਵੱਡਾ ਹਮਲਾ ਕਿਹਾ। ਉਨ੍ਹਾਂ ਕਿਹਾ ਕਿ ਦੇਸ਼ ’ਤੇ ਜਦੋਂ ਵੀ ਭੀੜ ਬਣੀ ਤਾਂ ਸਭ ਤੋਂ ਵੱਧ ਕੁਰਬਾਨੀਆਂ ਸਿੱਖ ਕੌਮ ਨੇ ਦਿੱਤੀਆਂ। ਪਰੰਤੂ ਦੇਸ਼ ਅੰਦਰ ਹੀ ਸਿੱਖਾਂ ਨੂੰ ਹਮੇਸ਼ਾ ਬੇਗਾਨਗੀ ਦਾ ਅਹਿਸਾਸ ਕਰਵਾਇਆ ਗਿਆ। ਉਨ੍ਹਾਂ ਕਿਹਾ ਕਿ ਨਵੰਬਰ 1984 ਦਾ ਦੁਖਾਂਤ ਅਤਿ ਦੁਖਦਾਈ ਸੀ, ਜਿਸ ਨੂੰ ਕੌਮ ਕਦੇ ਵੀ ਭੁਲਾ ਨਹੀਂ ਸਕਦੀ।
ਨਵੰਬਰ 1984 ਸਿੱਖ ਕਤਲੇਆਮ ਦੇ ਸ਼ਹੀਦਾਂ ਦੀ ਯਾਦ 'ਚ ਸ੍ਰੀ ਦਰਬਾਰ ਸਾਹਿਬ ਵਿਖੇ ਅਰਦਾਸ ਮੌਕੇ ਦੇ ਦ੍ਰਿਸ਼।
Credit: x.com @SGPCAmritsar