ADVERTISEMENT

ADVERTISEMENT

ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ ਐੱਸਜੀਪੀਸੀ ਨੇ 10 ਅਗਸਤ ਤੱਕ ਮੰਗੇ ਪਾਸਪੋਰਟ

ਪਾਸਪੋਰਟ ਦੇ ਨਾਲ ਆਧਾਰ ਕਾਰਡ ਜਾਂ ਵੋਟਰ ਕਾਰਡ ਦੀ ਫੋਟੋ ਕਾਪੀ ਜਮ੍ਹਾਂ ਕਰਵਾਉਣ ਦੀ ਹਦਾਇਤ; ਵੀਜ਼ਾ ਪ੍ਰਕਿਰਿਆ ਕੀਤੀ ਜਾ ਰਹੀ ਸ਼ੁਰੂ

 ਪ੍ਰਤੀਕ ਫੋਟੋ ਪ੍ਰਤੀਕ ਫੋਟੋ / Wikipedia

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸਜੀਪੀਸੀ) ਵੱਲੋਂ ਨਵੰਬਰ ਮਹੀਨੇ ਵਿੱਚ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਅਤੇ ਹੋਰ ਗੁਰਧਾਮਾਂ ਦੇ ਦਰਸ਼ਨਾਂ ਲਈ ਭੇਜਿਆ ਜਾਵੇਗਾ। ਇਸ ਸਬੰਧ ਵਿੱਚ ਐੱਸਜੀਪੀਸੀ ਨੇ ਵੀਜ਼ਾ ਪ੍ਰਕਿਰਿਆ ਸ਼ੁਰੂ ਕਰਦਿਆਂ ਸ਼ਰਧਾਲੂਆਂ ਤੋਂ 10 ਅਗਸਤ ਤੱਕ ਉਨ੍ਹਾਂ ਦੇ ਪਾਸਪੋਰਟ ਮੰਗੇ ਹਨ।

 

ਐੱਸਜੀਪੀਸੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਭੇਜਿਆ ਜਾਵੇਗਾ।

 

ਉਨ੍ਹਾਂ ਕਿਹਾ ਕਿ ਜਿਹੜੇ ਸ਼ਰਧਾਲੂ ਇਸ ਇਤਿਹਾਸਕ ਪੁਰਬ ਮੌਕੇ ਪਾਕਿਸਤਾਨ ਸਥਿਤ ਗੁਰਦੁਆਰਾ ਪ੍ਰਕਾਸ਼ ਅਸਥਾਨ ਸ੍ਰੀ ਨਨਕਾਣਾ ਸਾਹਿਬ ਸਮੇਤ ਹੋਰ ਗੁਰਧਾਮਾਂ ਦੇ ਦਰਸ਼ਨ ਕਰਨਾ ਚਾਹੁੰਦੇ ਹਨ, ਉਹ ਆਪਣੇ ਪਾਸਪੋਰਟ ਸ਼੍ਰੋਮਣੀ ਕਮੇਟੀ ਦੇ ਹਲਕਾ ਮੈਂਬਰ ਦੀ ਸਿਫ਼ਾਰਸ਼ ਸਹਿਤ 10 ਅਗਸਤ ਤੱਕ ਸ਼੍ਰੋਮਣੀ ਕਮੇਟੀ ਦੇ ਯਾਤਰਾ ਵਿਭਾਗ ਵਿੱਚ ਜਮ੍ਹਾਂ ਕਰਵਾਉਣ।

 

ਉਨ੍ਹਾਂ ਦੱਸਿਆ ਕਿ ਸ਼ਰਧਾਲੂਆਂ ਲਈ ਪਾਸਪੋਰਟ ਦੇ ਨਾਲ ਪਛਾਣ ਦੇ ਸਬੂਤ ਵਜੋਂ ਆਧਾਰ ਕਾਰਡ ਜਾਂ ਵੋਟਰ ਕਾਰਡ ਦੀ ਫੋਟੋ ਕਾਪੀ ਲਗਾਉਣੀ ਵੀ ਲਾਜ਼ਮੀ ਹੈ। ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਵੀਜ਼ਾ ਪ੍ਰਕਿਰਿਆ ਨੂੰ ਸਮੇਂ ਸਿਰ ਪੂਰਾ ਕਰਨ ਲਈ ਆਪਣੇ ਪਾਸਪੋਰਟ ਅਤੇ ਹੋਰ ਲੋੜੀਂਦੇ ਦਸਤਾਵੇਜ਼ ਨਿਰਧਾਰਤ ਸਮੇਂ ਅੰਦਰ ਐੱਸਜੀਪੀਸੀ ਕੋਲ ਜਮ੍ਹਾਂ ਕਰਵਾਏ ਜਾਣ।

Comments

Leave A Comment

Required fields are marked (*).

Related

Talk to us?