ADVERTISEMENTs

ਜਨਮ ਦਿਹਾੜਾ ਸ਼ਹੀਦ ਬਾਬਾ ਦੀਪ ਸਿੰਘ: ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ

ਸੰਗਤ ਵੱਲੋਂ ਵੱਖ-ਵੱਖ ਥਾਵਾਂ ’ਤੇ ਨਗਰ ਕੀਰਤਨ ਦਾ ਕੀਤਾ ਗਿਆ ਭਰਵਾਂ ਸਵਾਗਤ

ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਮੌਕੇ ਸਜਾਏ ਗਏ ਨਗਰ ਕੀਰਤਨ ਦੇ ਦ੍ਰਿਸ਼। / x@SGPCAmritsar

ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਧਾਰਮਿਕ ਸਭਾ-ਸੁਸਾਇਟੀਆਂ ਤੇ ਸੰਗਤਾਂ ਦੇ ਸਹਿਯੋਗ ਨਾਲ ਸ਼ੁੱਕਰਵਾਰ 26 ਜਨਵਰੀ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਦੀ ਆਰੰਭਤਾ ਤੋਂ ਪਹਿਲਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਪੰਜ ਪਿਆਰੇ ਸਾਹਿਬਾਨ ਤੇ ਨਿਸ਼ਾਨਚੀ ਸਿੰਘਾਂ ਨੂੰ ਸਿਰੋਪਾਓ ਦੇ ਕੇ ਨਿਵਾਜਿਆ। 

ਆਰੰਭਤਾ ਸਮੇਂ ਅਰਦਾਸ ਉਪਰੰਤ ਗਿਆਨੀ ਰਘਬੀਰ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਪਾਲਕੀ ਸਾਹਿਬ ਵਿੱਚ ਸੁਸ਼ੋਭਿਤ ਕੀਤਾ ਅਤੇ ਨਗਰ ਕੀਰਤਨ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਤਾਬਿਆ ਬੈਠ ਚੌਰ ਸਾਹਿਬ ਦੀ ਸੇਵਾ ਵੀ ਨਿਭਾਈ। ਨਗਰ ਕੀਰਤਨ ਦੌਰਾਨ ਸ਼੍ਰੋਮਣੀ ਕਮੇਟੀ ਮੈਂਬਰ ਸਾਹਿਬਾਨਧਾਰਮਿਕ ਸਭਾ-ਸੁਸਾਇਟੀਆਂ ਦੇ ਨੁਮਾਇੰਦੇ ਤੇ ਨਿਹੰਗ ਸਿੰਘ ਵੀ ਵੱਡੀ ਗਿਣਤੀ ਵਿੱਚ ਮੌਜੂਦ ਸਨ। 

ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਏ ਨਗਰ ਕੀਰਤਨ ਦਾ ਪਲਾਜ਼ਾ ਘੰਟਾ ਘਰਜ਼ਲ੍ਹਿਆਂ ਵਾਲਾ ਬਾਗਲੱਕੜ ਮੰਡੀ ਬਜ਼ਾਰਸੁਲਤਾਨਵਿੰਡ ਗੇਟਪਾਣੀ ਵਾਲੀ ਟੈਂਕੀਸਵਰਨ ਹਾਊਸਗੋਲਡਨ ਕਲਾਥ ਮਾਰਕੀਟਸੁਲਤਾਨਵਿੰਡ ਰੋਡਤੇਜ ਨਗਰ ਚੌਕਬਜ਼ਾਰ ਸ਼ਹੀਦ ਊਧਮ ਸਿੰਘ ਨਗਰਬਜ਼ਾਰ ਕੋਟ ਮਾਹਣਾ ਸਿੰਘ ਅਤੇ ਤਰਨ ਤਾਰਨ ਰੋਡ ਆਦਿ ਥਾਵਾਂ ਤੇ ਸੰਗਤ ਨੇ ਭਰਵਾਂ ਸਵਾਗਤ ਕਰਦਿਆਂ ਸਤਿਕਾਰ ਭੇਟ ਕੀਤਾ। ਨਗਰ ਕੀਰਤਨ ਵਿਚ ਜਿਥੇ ਗਤਕਾ ਤੇ ਬੈਂਡ ਪਾਰਟੀਆਂ ਨੇ ਭਰਵੀਂ ਸ਼ਮੂਲੀਅਤ ਕੀਤੀਉਥੇ ਹੀ ਵੱਖ-ਵੱਖ ਪੜਾਵਾਂ ਤੇ ਸੰਗਤਾਂ ਵੱਲੋਂ ਕਈ ਪ੍ਰਕਾਰ ਦੇ ਲੰਗਰ ਲਗਾਏ ਗਏ ਸਨ।

ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਦੇ ਸਬੰਧੀ ਵਿੱਚ ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਬਾਬਾ ਦੀਪ ਸਿੰਘ ਜੀ ਵਿਖੇ ਸੰਧਿਆ ਵੇਲੇ ਤੋਂ ਲੈ ਕੇ ਦੇਰ ਰਾਤ ਤੱਕ ਗੁਰਮਤਿ ਸਮਾਗਮ ਕਰਵਾਏ ਗਏ, ਜਿਸ ਵਿੱਚ ਪੰਥ ਪ੍ਰਸਿੱਧ ਰਾਗੀ ਜਥਿਆਂ ਨੇ ਸ਼ਮੂਲੀਅਤ ਕੀਤੀ। ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਹਜ਼ਾਰਾਂ ਦੀ ਗਿਣਤੀ ਵਿੱਚ ਸੰਗਤ ਨਤਮਸਤਕ ਹੋਣ ਪੁੱਜੀ।

ਫੋਟੋ ਕੈਪਸ਼ਨ: ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਮੌਕੇ ਸਜਾਏ ਗਏ ਨਗਰ ਕੀਰਤਨ ਦੇ ਦ੍ਰਿਸ਼।

Comments

Related

ADVERTISEMENT

 

 

 

ADVERTISEMENT

 

 

E Paper

 

 

 

Video