ADVERTISEMENT

ADVERTISEMENT

ਅਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਗੁਰਦੁਆਰਾ ਸ੍ਰੀ ਬੇਰ ਸਾਹਿਬ ਰਵਾਨਾ

ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਗਿਆਨੀ ਕੇਵਲ ਸਿੰਘ ਨੇ ਸੰਗਤਾਂ ਨਾਲ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਦੇ ਇਤਿਹਾਸ ਦੀ ਸਾਂਝ ਪਾਈ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ / Courtesy Photo

ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਦੇ ਸਬੰਧ ਵਿਚ ਗੁਰਦੁਆਰਾ ਧੋਬੜੀ ਸਾਹਿਬ ਆਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਵੱਖ-ਵੱਖ ਸ਼ਹਿਰਾਂ ਤੋਂ ਹੁੰਦਾ ਹੋਇਆ ਅੱਜ ਗੁਰਦੁਆਰਾ ਖਾਲਸਾ ਦਰਬਾਰ ਫਰੀਦਕੋਟ ਤੋਂ ਆਪਣੇ ਅਗਲੇ ਪੜਾਅ ਗੁਰਦੁਆਰਾ ਸ੍ਰੀ ਬੇਰ ਸਾਹਿਬ, ਸੁਲਤਾਨਪੁਰ ਲੋਧੀ ਲਈ ਰਵਾਨਾ ਹੋਇਆ।

 

ਨਗਰ ਕੀਰਤਨ ਦੀ ਰਵਾਨਗੀ ਤੋਂ ਪਹਿਲਾਂ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ, ਸ੍ਰੀ ਮੁਕਤਸਰ ਸਾਹਿਬ ਵਿਖੇ ਸਜੇ ਧਾਰਮਿਕ ਦੀਵਾਨ ’ਚ ਸ੍ਰੀ ਦਰਬਾਰ ਸਾਹਿਬ ਦੇ ਹਜੂਰੀ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਕੇਵਲ ਸਿੰਘ ਨੇ ਸੰਗਤਾਂ ਨਾਲ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਦੇ ਇਤਿਹਾਸ ਦੀ ਸਾਂਝ ਪਾਈ। ਨਗਰ ਕੀਰਤਨ ਦੀ ਰਵਾਨਗੀ ਤੋਂ ਪਹਿਲਾਂ ਪੰਜ ਪਿਆਰੇ ਸਾਹਿਬਾਨ ਅਤੇ ਹਾਜ਼ਰ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਿਰੋਪਾਓ ਦਿੱਤੇ।

Comments

Related