ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਵਜੀਫ਼ਾ ਰਾਸ਼ੀ ਦੇ ਚੈੱਕ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਵਿਦਿਅਕ ਅਦਾਰਿਆਂ ਦੇ ਨੁਮਾਇੰਦਿਆਂ ਨੂੰ ਸੌਂਪੇ / provided
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿਦਿਅਕ ਅਦਾਰਿਆਂ ਵਿਚ ਪੜ੍ਹ ਰਹੇ ਅੰਮ੍ਰਿਤਧਾਰੀ ਵਿਦਿਆਰਥੀਆਂ ਨੂੰ ਧਰਮ ਪ੍ਰਚਾਰ ਕਮੇਟੀ ਵੱਲੋਂ ਸਾਲ 2025-26 ਲਈ 2 ਕਰੋੜ 28 ਲੱਖ 98 ਹਜ਼ਾਰ 500 ਰੁਪਏ ਦੀ ਵਜੀਫਾ ਰਾਸ਼ੀ ਦਿੱਤੀ ਗਈ ਹੈ। ਅੱਜ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਵਜੀਫ਼ਾ ਰਾਸ਼ੀ ਦੇ ਚੈੱਕ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਵਿਦਿਅਕ ਅਦਾਰਿਆਂ ਦੇ ਨੁਮਾਇੰਦਿਆਂ ਨੂੰ ਸੌਂਪੇ।
ਇਸ ਮੌਕੇ ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਸਿੱਖੀ ਦੇ ਪ੍ਰਚਾਰ ਪ੍ਰਸਾਰ ਲਈ ਹਮੇਸ਼ਾ ਕਾਰਜਸ਼ੀਲ ਰਹੀ ਹੈ। ਜਿਥੇ ਦੇਸ਼ ਭਰ ਅੰਦਰ ਗੁਰਮਤਿ ਸਮਾਗਮਾਂ ਰਾਹੀਂ ਸਿੱਖੀ ਪ੍ਰਚਾਰ ਕੀਤਾ ਜਾਂਦਾ ਹੈ, ਉਥੇ ਹੀ ਧਰਮ ਪ੍ਰਚਾਰ ਕਮੇਟੀ ਵੱਲੋਂ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠ ਚੱਲ ਰਹੇ ਵਿਦਿਅਕ ਅਦਾਰਿਆਂ ਦੇ ਅੰਮ੍ਰਿਤਧਾਰੀ ਵਿਦਿਆਰਥੀਆਂ ਲਈ ਵਜੀਫਾ ਰਾਸ਼ੀ ਦੀ ਯੋਜਨਾ ਵੀ ਚਲਾਈ ਜਾ ਰਹੀ ਹੈ।
ਇਸ ਤਹਿਤ ਹਰ ਸਾਲ ਅੰਮ੍ਰਿਤਧਾਰੀ ਵਿਦਿਆਰਥੀਆਂ ਨੂੰ ਉਨ੍ਹਾਂ ਦੀਆਂ ਫੀਸਾਂ ਲਈ ਕਰੋੜਾਂ ਰੁਪਏ ਵਜੀਫੇ ਵਜੋਂ ਦਿੱਤੇ ਜਾਂਦੇ ਹਨ। ਇਸ ਵਾਰ 3743 ਅੰਮ੍ਰਿਤਧਾਰੀ ਵਿਦਿਆਰਥੀਆਂ ਨੂੰ 2 ਕਰੋੜ 28 ਲੱਖ 98 ਹਜ਼ਾਰ 500 ਰੁਪਏ ਦੀ ਰਾਸ਼ੀ ਵੰਡੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਧਰਮ ਪ੍ਰਚਾਰ ਕਮੇਟੀ ਵੱਲੋਂ ਹਰ ਸਾਲ ਧਾਰਮਿਕ ਪ੍ਰੀਖਿਆ ਰਾਹੀਂ ਵੀ ਵਿਸ਼ੇਸ਼ ਤੌਰ ’ਤੇ ਵਜੀਫੇ ਦਿੱਤੇ ਜਾਂਦੇ ਹਨ।
ਉਨ੍ਹਾਂ ਵਜੀਫਾ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਗੁਰਸਿੱਖੀ ਜੀਵਨ ਵਿਚ ਪ੍ਰਪੱਕ ਰਹਿਣ ਲਈ ਪ੍ਰੇਰਣਾ ਕੀਤੀ। ਉਨ੍ਹਾਂ ਸੰਗਤ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਬਾਣੀ ਅਤੇ ਬਾਣੇ ਨਾਲ ਜੋੜਨ, ਤਾਂ ਜੋ ਇਨ੍ਹਾਂ ਯੋਜਨਾਵਾਂ ਦਾ ਵੱਧ ਤੋਂ ਵੱਧ ਨੌਜੁਆਨ ਲਾਭ ਲੈ ਸਕਣ।
ADVERTISEMENT
ADVERTISEMENT
Comments
Start the conversation
Become a member of New India Abroad to start commenting.
Sign Up Now
Already have an account? Login