ADVERTISEMENT

ADVERTISEMENT

ਸਿੱਧੂ ਮੂਸੇਵਾਲਾ ਕਤਲ ਮਾਮਲੇ ’ਚ ਪਿਤਾ ਬਲਕੌਰ ਸਿੰਘ ਦੀ ਅਦਾਲਤ ’ਚ ਗਵਾਹੀ

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ / Instagram/@sardarbalkaursidhu

ਸਿੱਧੂ ਮੂਸੇਵਾਲਾ ਕਤਲ ਮਾਮਲੇ ’ਚ ਉਸ ਦੇ ਪਿਤਾ ਬਲਕੌਰ ਸਿੰਘ 19 ਦਸੰਬਰ ਨੂੰ ਗਵਾਹੀ ਦੇਣ ਲਈ ਅਦਾਲਤ ’ਚ ਪੇਸ਼ ਹੋਏ। ਉਨ੍ਹਾਂ ਦੀ ਅਜੇ ਮੁਕੰਮਲ ਗਵਾਹੀ ਨਹੀਂ ਹੋਈ, ਅਦਾਲਤ ਨੇ ਅਗਲੀ ਪੇਸ਼ੀ 16 ਜਨਵਰੀ ਰੱਖੀ ਹੈ। ਇਸ ਦੌਰਾਨ ਮੂਸੇਵਾਲਾ ਦੇ ਕਤਲ ਵੇਲੇ ਗੋਲੀਆਂ ਨਾਲ ਛਲਣੀ ਹੋਈ ਥਾਰ ਗੱਡੀ ਵੀ ਅਦਾਲਤ ’ਚ ਪੇਸ਼ ਕੀਤੀ ਗਈ। ਮਾਨਸਾ ਦੀ ਅਦਾਲਤ ’ਚ ਪੇਸ਼ੀ ਦੌਰਾਨ ਕਤਲ ਮਾਮਲੇ ’ਚ ਲਾਰੈਂਸ਼ ਬਿਸ਼ਨੋਈ, ਜੱਗੂ ਭਗਵਾਨਪੁਰੀਆ ਸਮੇਤ 26 ਮੁਲਜ਼ਮਾਂ ਨੇ ਵੀਡੀਓ ਕਾਨਫਰਸਿੰਗ ਰਾਹੀਂ ਪੇਸ਼ੀ ਭੁਗਤੀ।

ਬਲਕੌਰ ਸਿੰਘ ਨੇ ਇਸ ਤੋਂ ਪਹਿਲਾਂ ਵੀ ਪੇਸ਼ੀ ਦੌਰਾਨ ਸ਼ੂਟਰਾਂ ਦੀ ਪਛਾਣ ਕੀਤੀ ਸੀ ਤੇ ਉਨ੍ਹਾਂ ਅਦਾਲਤ ’ਚ ਸ਼ੂਟਰਾਂ ਨੂੰ ਵੀਡੀਓ ਕਾਨਫਰੰਸ ਦੀ ਬਜਾਏ ਸਰੀਰਕ ਤੌਰ ’ਤੇ ਪੇਸ਼ ਕਰਨ ਦੀ ਅਪੀਲ ਕੀਤੀ ਸੀ। ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਪੂਰਾ ਭਰੋਸਾ ਹੈ ਕਿ ਉਨ੍ਹਾਂ ਦੇ ਪੁੱਤ ਦੇ ਕਤਲ ਦਾ ਇਨਸਾਫ ਜ਼ਰੂਰ ਮਿਲੇਗਾ ਅਤੇ ਉਹ ਨਿਡਰ ਹੋ ਕੇ ਆਪਣੀ ਲੜਾਈ ਲੜਦੇ ਰਹਿਣਗੇ। 

ਰਾਣਾ ਬਲਾਚੌਰੀਆ ਦੇ ਕਤਲ ਮਾਮਲੇ ’ਚ ਕੁੱਝ ਗੈਂਗਸਟਰਾਂ ਵੱਲੋਂ ਇਸ ਨੂੰ ਸਿੱਧੂ ਮੂਸੇਵਾਲਾ ਦੇ ਕਤਲ ਦਾ ਬਦਲਾ ਲੈਣ ਦੀ ਕਹੀ ਗੱਲ ਤੋਂ ਬਲਕੌਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਸਬੰਧੀ ਕੁੱਝ ਨਹੀਂ ਪਤਾ। ਉਹ ਆਪਣੇ ਪੁੱਤ ਦੇ ਕਤਲ ਦਾ ਇਨਸਾਫ ਲੈਣ ਲਈ ਕਾਨੂੰਨੀ ਲੜਾਈ ਲੜ ਰਹੇ ਹਨ।

Comments

Related