ਇਸ ਮੌਕੇ ਜਥੇਦਾਰ ਗੜਗੱਜ ਵੱਲੋਂ ਅਰਦਾਸ ਕੀਤੀ ਗਈ / Courtesy Photo
ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਗੁਰਪੁਰਬ ਮਨਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਤੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਵਿਚ ਜੈਕਾਰਿਆਂ ਦੀ ਗੂੰਜ ਵਿਚ ਰਵਾਨਾ ਹੋਇਆ। ਇਸ ਮੌਕੇ ਜਥੇਦਾਰ ਗੜਗੱਜ ਵੱਲੋਂ ਅਰਦਾਸ ਕੀਤੀ ਗਈ।
ਇਸ ਮੌਕੇ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਦੀ ਵਧਾਈ ਦਿੰਦਿਆਂ ਕਿਹਾ ਕਿ ਹਰ ਸਿੱਖ ਦੇ ਮਨ ਦੀ ਰੀਝ ਹੈ ਕਿ ਉਹ ਪਾਕਿਸਤਾਨ ਸਥਿਤ ਆਪਣੇ ਗੁਰਧਾਮਾਂ ਦੇ ਦਰਸ਼ਨ ਕਰੇ। ਉਨ੍ਹਾਂ ਸਰਕਾਰਾਂ ਨੂੰ ਜਿਥੇ ਜਥਿਆਂ ਨੂੰ ਬੇਰੋਕ ਜਾਰੀ ਰੱਖਣ ਲਈ ਆਖਿਆ, ਉਥੇ ਹੀ ਖੁਲ੍ਹਦਿਲੀ ਨਾਲ ਵੀਜੇ ਦੇਣ ਦੀ ਅਪੀਲ ਵੀ ਕੀਤੀ। ਜਥੇਦਾਰ ਗੜਗੱਜ ਨੇ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਮੁੜ ਖੋਲਣ ਦੀ ਅਪੀਲ ਕਰਦਿਆ ਕਿਹਾ ਕਿ ਇਹ ਕੇਵਲ ਲਾਂਘਾ ਹੀ ਨਹੀਂ, ਸਗੋਂ ਦੋਵਾਂ ਦੇਸ਼ਾਂ ਦੇ ਲੋਕਾਂ ਦੇ ਦਿਲਾਂ ਦੀ ਸ਼ਾਂਝ ਵੀ ਹੈ ਜਿਸ ਨੂੰ ਜਾਰੀ ਰੱਖਿਆ ਜਾਣਾ ਚਾਹੀਦਾ ਹੈ। ਉਨ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਅਤੇ ਵਿਸ਼ਵ ਭਰ ਵਿਚ ਅਮਨ ਤੇ ਭਾਈਚਾਰਕ ਸਾਂਝ ਲਈ ਅਰਦਾਸ ਵੀ ਕੀਤੀ।
ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰੂ ਸਾਹਿਬ ਦੇ ਪ੍ਰਕਾਸ਼ ਅਸਥਾਨ ’ਤੇ ਗੁਰਪੁਰਬ ਸਮਾਗਮਾਂ ਵਿਚ ਸ਼ਮੂਲੀਅਤ ਕਰਨੀ ਸਿੱਖ ਸ਼ਰਧਾਲੂਆਂ ਲਈ ਵੱਡੇ ਭਾਗਾਂ ਵਾਲੀ ਗੱਲ ਹੈ। ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਕਿ ਸਿੱਖ ਸ਼ਰਧਾਲੂਆਂ ਦੀਆਂ ਧਾਰਮਿਕ ਭਾਵਨਾਵਾਂ ਦਾ ਧਿਆਨ ਰੱਖਦਿਆਂ ਪ੍ਰਕ੍ਰਿਆ ਨੂੰ ਸੁਖਾਲੀ ਬਣਾਇਆ ਜਾਵੇ, ਤਾਂ ਜੋ ਹਰ ਸਿੱਖ ਦੇ ਮਨ ਵਿਚ ਤਾਂਘ ਪੂਰੀ ਹੋ ਸਕੇ।
ਉਨ੍ਹਾਂ ਦੱਸਿਆ ਕਿ ਇਸ ਵਾਰ 1796 ਸ਼ਰਧਾਲੂਆਂ ਨੂੰ ਪਾਕਿਸਤਾਨ ਹਾਈ ਕਮਿਸ਼ਨ ਵੱਲੋਂ ਵੀਜ਼ੇ ਦਿੱਤੇ ਗਏ ਹਨ। ਜਥਾ 5 ਨਵੰਬਰ ਨੂੰ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਜਾਵੇਗਾ, ਜਿਥੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਮਾਗਮਾਂ ਵਿਚ ਸ਼ਮੂਲੀਅਤ ਕਰੇਗਾ। ਇਸੇ ਤਰ੍ਹਾਂ ਜਥੇ ਦੇ ਸ਼ਰਧਾਲੂ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਹਸਨ ਅਬਦਾਲ, ਗੁਰਦੁਆਰਾ ਕਰਤਾਰਪੁਰ ਸਾਹਿਬ ਨਾਰੋਵਾਲ, ਗੁਰਦੁਆਰਾ ਸ੍ਰੀ ਰੋੜੀ ਸਾਹਿਬ ਐਮਨਾਬਾਦ ਅਤੇ ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਲਾਹੌਰ ਸਮੇਤ ਵੱਖ ਵੱਖ ਗੁਰਦੁਆਰਾ ਸਾਹਿਬਾਨ ਦੇ ਦਰਸ਼ਨ ਕਰਕੇ 13 ਨਵੰਬਰ ਨੂੰ ਭਾਰਤ ਵਾਪਸ ਪਰਤਣਗੇ
ADVERTISEMENT
ADVERTISEMENT
Comments
Start the conversation
Become a member of New India Abroad to start commenting.
Sign Up Now
Already have an account? Login