••
ਸ਼੍ਰੋਮਣੀ ਕਮੇਟੀ ਵੱਲੋਂ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਹਰ ਸਾਲ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਦੇ ਗੁਰਧਾਮਾਂ ਦੇ ਦਰਸ਼ਨਾਂ ਲਈ ਭੇਜਿਆ ਜਾਂਦਾ ਹੈ। ਇਸ ਵਾਰ ਸ਼੍ਰੋਮਣੀ ਕਮੇਟੀ ਨੇ 340 ਸ਼ਰਧਾਲੂਆਂ ਦੇ ਪਾਸਪੋਰਟ ਪਾਕਿਸਤਾਨ ਦੂਤਾਵਾਸ ਨੂੰ ਵੀਜ਼ੇ ਲਈ ਭੇਜੇ ਸਨ, ਜਿਨ੍ਹਾਂ ਵਿੱਚੋਂ 317 ਸ਼ਰਧਾਲੂਆਂ ਨੂੰ ਵੀਜ਼ੇ ਪ੍ਰਾਪਤ ਹੋਏ ਹਨ।

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਸਮਾਗਮਾਂ ’ਚ ਸ਼ਮੂਲੀਅਤ ਕਰਨ ਲਈ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਪਾਕਿਸਤਾਨ ਲਈ ਜਥਾ ਰਵਾਨਾ ਕਰਦੇ ਹੋਏ ਸ. ਪ੍ਰਤਾਪ ਸਿੰਘ ਅਤੇ ਹੋਰ
Credit: Courtesy Photo