ADVERTISEMENT

ADVERTISEMENT

‘ਪੰਜਾਬੀਆਂ ਨੂੰ ਸੱਚ ਦੱਸੋ ਕਿ ਕੌਣ ਸੱਚ ਬੋਲ ਰਿਹਾ ਹੈ?’- ਮਜੀਠੀਆ ਦਾ ਮਾਨ ਸਰਕਾਰ ‘ਤੇ ਤਿੱਖਾ ਹਮਲਾ

ਮਜੀਠੀਆ ਨੇ ਇਸ ਘਟਨਾ ਦੀ ਤੁਲਨਾ ਲਾਰੈਂਸ ਬਿਸ਼ਨੋਈ ਦੇ ਖਰੜ ਵਾਲੇ ਇੰਟਰਵਿਊ ਮਾਮਲੇ ਨਾਲ ਕਰਦਿਆਂ ਕਿਹਾ ਕਿ ਮੌਜੂਦਾ ਸਰਕਾਰ ਕਿਸੇ ਵੀ ਹੱਦ ਤੱਕ ਜਾ ਸਕਦੀ ਹੈ

 ‘ਪੰਜਾਬੀਆਂ ਨੂੰ ਸੱਚ ਦੱਸੋ ਕਿ ਕੌਣ ਸੱਚ ਬੋਲ ਰਿਹਾ ਹੈ?’- ਮਜੀਠੀਆ ਦਾ ਮਾਨ ਸਰਕਾਰ ‘ਤੇ ਤਿੱਖਾ ਹਮਲਾ ‘ਪੰਜਾਬੀਆਂ ਨੂੰ ਸੱਚ ਦੱਸੋ ਕਿ ਕੌਣ ਸੱਚ ਬੋਲ ਰਿਹਾ ਹੈ?’- ਮਜੀਠੀਆ ਦਾ ਮਾਨ ਸਰਕਾਰ ‘ਤੇ ਤਿੱਖਾ ਹਮਲਾ / ਫੇਸਬੁੱਕ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਆਮ ਆਦਮੀ ਪਾਰਟੀ ਦੀ ਸਰਕਾਰ, ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ‘ਤੇ ਕੜੇ ਸਿਆਸੀ ਹਮਲੇ ਕੀਤੇ ਹਨ। ਉਨ੍ਹਾਂ ਲਾਲਜੀਤ ਭੁੱਲਰ ਦੀ ਹਿਰਾਸਤ ਦੇ ਮਾਮਲੇ ਨੂੰ ਲੈ ਕੇ ਸਰਕਾਰ ਦੀ ਕਾਰਗੁਜ਼ਾਰੀ ‘ਤੇ ਗੰਭੀਰ ਸਵਾਲ ਉਠਾਏ ਹਨ।

ਗ੍ਰਿਫ਼ਤਾਰੀ ਜਾਂ ਸਰੈਂਡਰ - ਸੱਚ ਕੀ ਹੈ?
ਮਜੀਠੀਆ ਨੇ ਕਿਹਾ ਕਿ ਸਰਕਾਰ ਅਤੇ ਲਾਲਜੀਤ ਭੁੱਲਰ ਦੇ ਬਿਆਨਾਂ ਵਿੱਚ ਸਪੱਸ਼ਟ ਤੌਰ ‘ਤੇ ਵਿਰੋਧਾਭਾਸ ਹੈ। ਇਕ ਪਾਸੇ ਮੁੱਖ ਮੰਤਰੀ ਦਾਅਵਾ ਕਰ ਰਹੇ ਹਨ ਕਿ ਭੁੱਲਰ ਨੂੰ ਗੋਬਿੰਦਗੜ੍ਹ ਤੋਂ ਗ੍ਰਿਫ਼ਤਾਰ ਕੀਤਾ ਗਿਆ, ਜਦਕਿ ਭੁੱਲਰ ਖੁਦ ਕਹਿ ਰਿਹਾ ਹੈ ਕਿ ਉਸਨੇ ਆਤਮ-ਸਮਰਪਣ ਕੀਤਾ। ਮਜੀਠੀਆ ਨੇ ਇਸ ਮਾਮਲੇ ‘ਚ ਪੰਜਾਬ ਦੇ ਲੋਕਾਂ ਅੱਗੇ ਸੱਚ ਰੱਖਣ ਦੀ ਮੰਗ ਕਰਦੇ ਹੋਏ ਇਸ ਪੂਰੇ ਮਾਮਲੇ ਨੂੰ “ਮੈਚ ਫਿਕਸਿੰਗ” ਵਾਂਗ ਦੱਸਿਆ।

ਹਿਰਾਸਤ ਦੌਰਾਨ ਇੰਟਰਵਿਊ ‘ਤੇ ਇਤਰਾਜ਼
ਅਕਾਲੀ ਨੇਤਾ ਨੇ ਇਹ ਵੀ ਸਵਾਲ ਉਠਾਇਆ ਕਿ ਪੁਲਿਸ ਹਿਰਾਸਤ ਵਿੱਚ ਹੋਣ ਦੇ ਬਾਵਜੂਦ ਕਿਸੇ ਮੁਲਜ਼ਮ ਵੱਲੋਂ ਟੀਵੀ ਚੈਨਲਾਂ ਨੂੰ ਇੰਟਰਵਿਊ ਦੇਣਾ ਕਿਵੇਂ ਸੰਭਵ ਹੈ। ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਸ਼ਰਮਨਾਕ ਗੱਲ ਹੈ ਅਤੇ ਪੰਜਾਬ ਵਿੱਚ ਇਸ ਤਰ੍ਹਾਂ ਦਾ “ਬਦਲਾਅ” ਪਹਿਲੀ ਵਾਰ ਦੇਖਣ ਨੂੰ ਮਿਲ ਰਿਹਾ ਹੈ, ਜਿੱਥੇ ਗ੍ਰਿਫ਼ਤਾਰ ਵਿਅਕਤੀ ਪੁਲਿਸ ਦੀ ਮੌਜੂਦਗੀ ਵਿੱਚ ਖੁੱਲ੍ਹ ਕੇ ਗੱਲਬਾਤ ਕਰ ਰਿਹਾ ਹੈ।

ਸਰਕਾਰ ‘ਤੇ ਲਗੇ ਗੰਭੀਰ ਇਲਜ਼ਾਮ
ਮਜੀਠੀਆ ਨੇ ਇਸ ਘਟਨਾ ਦੀ ਤੁਲਨਾ ਲਾਰੈਂਸ ਬਿਸ਼ਨੋਈ ਦੇ ਖਰੜ ਵਾਲੇ ਇੰਟਰਵਿਊ ਮਾਮਲੇ ਨਾਲ ਕਰਦਿਆਂ ਕਿਹਾ ਕਿ ਮੌਜੂਦਾ ਸਰਕਾਰ ਕਿਸੇ ਵੀ ਹੱਦ ਤੱਕ ਜਾ ਸਕਦੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਭਗਵੰਤ ਮਾਨ ਦੀ ਸਰਕਾਰ ਦੀ ਨੀਤੀ “ਕੈਸ਼ ਅਤੇ ਫਰਮਾਇਸ਼” ਤੱਕ ਹੀ ਸੀਮਿਤ ਰਹਿ ਗਈ ਹੈ, ਜਿਸ ਕਾਰਨ ਪੁਲਿਸ ਹਿਰਾਸਤ ਵਿੱਚ ਵੀ ਐਸੀ ਸੁਵਿਧਾਵਾਂ ਦਿੱਤੀਆਂ ਜਾ ਰਹੀਆਂ ਹਨ।

ਅੰਤ ਵਿੱਚ ਮਜੀਠੀਆ ਨੇ ਸਮੇਂ ਦੀ ਬਦਲਦੀ ਤਾਕਤ ਦਾ ਜ਼ਿਕਰ ਕਰਦੇ ਹੋਏ ਕਿਹਾ ਕਿ ਜੋ ਲੋਕ ਪਹਿਲਾਂ ਭੁੱਲਰ ਦੇ ਨਾਲ ਘੁੰਮਦੇ ਫਿਰਦੇ ਸਨ, ਅੱਜ ਉਹੀ ਉਸਨੂੰ ਗੱਡੀ ਵਿੱਚ ਬਿਠਾ ਕੇ ਸ੍ਰੀ ਅੰਮ੍ਰਿਤਸਰ ਸਾਹਿਬ ਲੈ ਕੇ ਗਏ ਹਨ। ਉਨ੍ਹਾਂ ਤਨਜ਼ ਕਰਦਿਆਂ ਕਿਹਾ ਕਿ ਹੁਣ “ਜੇਲ੍ਹ ਮੰਤਰੀ ਦੀ ਜੇਲ੍ਹ ਯਾਤਰਾ” ਦੀ ਸ਼ੁਰੂਆਤ ਹੋ ਚੁੱਕੀ ਹੈ।

Comments

Leave A Comment

Required fields are marked (*).

Related

Talk to us?