ADVERTISEMENT

ADVERTISEMENT

ਵਿਧਾਇਕ ਸੁਖਪਾਲ ਖਹਿਰਾ ਦੇ ਘਰ 'ਤੇ ਚੱਲਿਆ ਪ੍ਰਸ਼ਾਸਨ ਦਾ 'ਪੀਲਾ ਪੰਜਾ'

ਖਹਿਰਾ ਵੱਲੋਂ ਮਦਦ ਦੀ ਅਪੀਲ ਤੋਂ ਬਾਅਦ ਵੱਡੀ ਗਿਣਤੀ ਵਿੱਚ ਉਨ੍ਹਾਂ ਦੇ ਸਮਰਥਕ ਘਰ ਦੇ ਬਾਹਰ ਇਕੱਠੇ ਹੋ ਗਏ

ਵਿਧਾਇਕ ਸੁਖਪਾਲ ਖਹਿਰਾ ਦੇ ਘਰ 'ਤੇ ਚੱਲਿਆ ਪ੍ਰਸ਼ਾਸਨ ਦਾ 'ਪੀਲਾ ਪੰਜਾ' / Staff Reporter

ਅੱਜ ਕਪੂਰਥਲਾ ਦੇ ਪਿੰਡ ਰਾਮਗੜ੍ਹ ਵਿੱਚ ਉਸ ਸਮੇਂ ਤਣਾਅ ਦਾ ਮਾਹੌਲ ਬਣ ਗਿਆ ਜਦੋਂ ਪ੍ਰਸ਼ਾਸਨ ਨੇ ਕਥਿਤ ਗੈਰ-ਕਾਨੂੰਨੀ ਉਸਾਰੀ ਦਾ ਹਵਾਲਾ ਦਿੰਦੇ ਹੋਏ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀ ਰਿਹਾਇਸ਼ ਦੇ ਇੱਕ ਹਿੱਸੇ ਨੂੰ ਢਾਹੁਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ।

ਭਾਰੀ ਪੁਲਿਸ ਫੋਰਸ ਦੀ ਮੌਜੂਦਗੀ ਵਿੱਚ ਚਲਾਈ ਗਈ ਇਸ ਮੁਹਿੰਮ ਦੌਰਾਨ ਖਹਿਰਾ ਦੇ ਸਮਰਥਕਾਂ ਅਤੇ ਪੁਲਿਸ ਵਿਚਾਲੇ ਤਿੱਖੀ ਝੜਪ ਹੋਈ। ਸਥਿਤੀ 'ਤੇ ਕਾਬੂ ਪਾਉਣ ਅਤੇ ਅਮਨ-ਕਾਨੂੰਨ ਦੀ ਸਥਿਤੀ ਬਣਾਈ ਰੱਖਣ ਲਈ ਪ੍ਰਸ਼ਾਸਨ ਨੂੰ ਵਾਧੂ ਫੋਰਸ ਤਾਇਨਾਤ ਕਰਨੀ ਪਈ।





ਪ੍ਰਸ਼ਾਸਨਿਕ ਸੂਤਰਾਂ ਨੇ ਸਪੱਸ਼ਟ ਕੀਤਾ ਕਿ ਇਹ ਕਾਰਵਾਈ ਸਿਰਫ਼ ਉਨ੍ਹਾਂ ਢਾਂਚਿਆਂ ਤੱਕ ਸੀਮਤ ਸੀ ਜੋ ਮੌਜੂਦਾ ਨਿਯਮਾਂ ਅਨੁਸਾਰ ਅਣਅਧਿਕਾਰਤ ਪਾਏ ਗਏ ਸਨ। ਉਨ੍ਹਾਂ ਦਾਅਵਾ ਕੀਤਾ ਕਿ ਇਹ ਕਾਰਵਾਈ ਪੂਰੀ ਕਾਨੂੰਨੀ ਪ੍ਰਕਿਰਿਆ ਦੀ ਪਾਲਣਾ ਕਰਦਿਆਂ ਕੀਤੀ ਗਈ ਹੈ। ਦੂਜੇ ਪਾਸੇ, ਸੁਖਪਾਲ ਖਹਿਰਾ ਨੇ ਇਸ ਕਾਰਵਾਈ ਨੂੰ ਰਾਜਨੀਤਿਕ ਬਦਲਾਖੋਰੀ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ, "ਮੁੱਖ ਮੰਤਰੀ ਭਗਵੰਤ ਮਾਨ ਦੇ ਗੈਰ-ਕਾਨੂੰਨੀ ਹੁਕਮਾਂ 'ਤੇ, ਬਿਨਾਂ ਕਿਸੇ ਨੋਟਿਸ ਜਾਂ ਸੁਣਵਾਈ ਦੇ ਮੇਰੇ ਘਰ ਦਾ ਇੱਕ ਹਿੱਸਾ ਢਾਹਿਆ ਜਾ ਰਿਹਾ ਹੈ।"

ਖਹਿਰਾ ਵੱਲੋਂ ਮਦਦ ਦੀ ਅਪੀਲ ਤੋਂ ਬਾਅਦ ਵੱਡੀ ਗਿਣਤੀ ਵਿੱਚ ਉਨ੍ਹਾਂ ਦੇ ਸਮਰਥਕ ਘਰ ਦੇ ਬਾਹਰ ਇਕੱਠੇ ਹੋ ਗਏ, ਜਿਸ ਕਾਰਨ ਇਲਾਕਾ ਇੱਕ ਛਾਉਣੀ ਵਿੱਚ ਤਬਦੀਲ ਹੋ ਗਿਆ। ਪੁਲਿਸ ਨੇ ਕਿਸੇ ਵੀ ਹਿੰਸਕ ਘਟਨਾ ਨੂੰ ਰੋਕਣ ਲਈ ਪੂਰੇ ਇਲਾਕੇ ਨੂੰ ਸੀਲ ਕਰ ਦਿੱਤਾ ਹੈ।  

ਪ੍ਰਸ਼ਾਸਨ ਨੇ ਕਾਰਵਾਈ ਕਰਦੇ ਹੋਏ ਘਰ ਦੇ ਬਾਹਰ ਲੱਗੇ ਇੱਕ ਗੇਟ ਅਤੇ ਕੰਧ ਦੇ ਹਿੱਸੇ ਨੂੰ ਹਟਾ ਦਿੱਤਾ ਹੈ, ਜਿਸ ਨੂੰ ਸਰਕਾਰੀ ਜ਼ਮੀਨ 'ਤੇ ਕਬਜ਼ਾ ਦੱਸਿਆ ਜਾ ਰਿਹਾ ਸੀ। ਖਹਿਰਾ ਨੇ ਇਸ ਵਿਰੁੱਧ ਕਾਨੂੰਨੀ ਲੜਾਈ ਲੜਨ ਅਤੇ ਹਾਈ ਕੋਰਟ ਜਾਣ ਦਾ ਐਲਾਨ ਕੀਤਾ ਹੈ।

Comments

Related