ADVERTISEMENT

ADVERTISEMENT

ਸ਼੍ਰੋਮਣੀ ਕਮੇਟੀ ਵੱਲੋਂ 17 ਜੁਲਾਈ ਨੂੰ ਮਨਾਈ ਜਾਵੇਗੀ ਸ. ਤੇਜਾ ਸਿੰਘ ਸਮੁੰਦਰੀ ਦੀ 100 ਸਾਲਾ ਸ਼ਹੀਦੀ ਸ਼ਤਾਬਦੀ

ਸ. ਤੇਜਾ ਸਿੰਘ ਸਮੁੰਦਰੀ ਦੀ ਸ਼ਹਾਦਤ ਹਰ ਪੀੜ੍ਹੀ ਲਈ ਪ੍ਰੇਰਣਾ ਸਰੋਤ: ਐਡਵੋਕੇਟ ਧਾਮੀ

 ਸ. ਤੇਜਾ ਸਿੰਘ ਸਮੁੰਦਰੀ ਸ. ਤੇਜਾ ਸਿੰਘ ਸਮੁੰਦਰੀ / Photo Courtesy

ਗੁਰਦੁਆਰਾ ਸੁਧਾਰ ਲਹਿਰ ਅਤੇ ਅਕਾਲੀ ਲਹਿਰ ਦੇ ਪ੍ਰਮੁੱਖ ਆਗੂ ਸ. ਤੇਜਾ ਸਿੰਘ ਸਮੁੰਦਰੀ ਦੀ 100 ਸਾਲਾ ਸ਼ਹੀਦੀ ਸ਼ਤਾਬਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 17 ਜੁਲਾਈ ਨੂੰ ਉਨ੍ਹਾਂ ਦੀ ਯਾਦ ਵਿਚ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਸਥਾਪਤ ਸ. ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਮਨਾਈ ਜਾਵੇਗੀ। ਇਹ ਜਾਣਕਾਰੀ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦਫ਼ਤਰ ਤੋਂ ਜਾਰੀ ਪ੍ਰੈਸ ਬਿਆਨ ਰਾਹੀਂ ਦਿੱਤੀ। ਉਨ੍ਹਾਂ ਦੱਸਿਆ ਕਿ ਇਸ ਸਬੰਧੀ 15 ਜੁਲਾਈ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਜਾਣਗੇ ਜਿਸ ਦੇ ਭੋਗ ਉਪਰੰਤ 17 ਜੁਲਾਈ ਨੂੰ ਸਮਾਗਮ ਹੋਵੇਗਾ।


ਐਡਵੋਕੇਟ ਧਾਮੀ ਨੇ ਕਿਹਾ ਕਿ ਸ. ਤੇਜਾ ਸਿੰਘ ਸਮੁੰਦਰੀ ਨੇ ਗੁਰਦੁਆਰਿਆਂ ਦੇ ਸੁਤੰਤਰ ਪ੍ਰਬੰਧ ਅਤੇ ਪੰਥਕ ਸਿਧਾਂਤਾਂ ਦੀ ਰੱਖਿਆ ਲਈ ਆਪਣਾ ਸਮੁੱਚਾ ਜੀਵਨ ਸਮਰਪਿਤ ਕੀਤਾ। ਸ਼੍ਰੋਮਣੀ ਕਮੇਟੀ ਦੀ ਸਥਾਪਨਾ ਵਿਚ ਵੀ ਉਨ੍ਹਾਂ ਦਾ ਮਹੱਤਵਪੂਰਨ ਯੋਗਦਾਨ ਸੀ। ਉਨ੍ਹਾਂ ਕਿਹਾ ਕਿ ਸ. ਤੇਜਾ ਸਿੰਘ ਸਮੁੰਦਰੀ ਦੀ ਸ਼ਹਾਦਤ ਸਿੱਖ ਇਤਿਹਾਸ ਦਾ ਅਜਿਹਾ ਸੁਨਹਿਰੀ ਅਧਿਆਇ ਹੈ, ਜੋ ਹਰ ਪੀੜ੍ਹੀ ਨੂੰ ਸੱਚ, ਨਿਆਂ, ਨਿਸ਼ਕਾਮ ਸੇਵਾ ਅਤੇ ਕੌਮੀ ਚੇਤਨਾ ਲਈ ਪ੍ਰੇਰਿਤ ਕਰਦਾ ਰਹੇਗਾ।


ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਆਪਣੇ ਸ਼ਹੀਦਾਂ ਨੂੰ ਹਮੇਸ਼ਾ ਸਤਿਕਾਰ ਨਾਲ ਯਾਦ ਕਰਦੀ ਹੈ। ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਸ. ਤੇਜਾ ਸਿੰਘ ਸਮੁੰਦਰੀ ਦੀ ਯਾਦ ਵਿੱਚ ਸਥਾਪਤ ਹਾਲ ਉਨ੍ਹਾਂ ਦੇ ਸਿੱਖ ਕੌਮ ਲਈ ਪਾਏ ਮਹੱਤਵਪੂਰਨ ਯੋਗਦਾਨ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਸ. ਸਮੁੰਦਰੀ ਦੀ ਯਾਦ ਵਿਚ ਸਮਾਗਮ ਦੌਰਾਨ ਪੰਥ ਦੀਆਂ ਪ੍ਰਮੁੱਖ ਸਖਸ਼ੀਅਤਾਂ ਸ਼ਮੂਲੀਅਤ ਕਰਕੇ ਉਨ੍ਹਾਂ ਦੇ ਜੀਵਨ ਨਾਲ ਸਬੰਧਤ ਵਿਚਾਰ ਸਾਂਝੇ ਕਰਨਗੀਆਂ।

Comments

Leave A Comment

Required fields are marked (*).

Related

Talk to us?