ADVERTISEMENT

ADVERTISEMENT

ਯੂਕੇ ਦੇ ਐਮਪੀ ਬੀਬੀ ਪ੍ਰੀਤ ਕੌਰ ਗਿੱਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬੀਬੀ ਪ੍ਰੀਤ ਕੌਰ ਗਿੱਲ ਨੂੰ ਜੀ-ਆਇਆਂ ਆਖਿਆ

ਯੂਕੇ ਦੇ ਐਮਪੀ ਬੀਬੀ ਪ੍ਰੀਤ ਕੌਰ ਗਿੱਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ / Courtesy

ਯੂਕੇ ਬਰਮਿੰਘਮ ਦੇ ਐਜਬੈਸਟਨ ਤੋਂ ਐਮਪੀ ਬੀਬੀ ਪ੍ਰੀਤ ਕੌਰ ਗਿੱਲ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਪ੍ਰਤੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਨਤਮਸਤਕ ਹੋਣ ਉਪਰੰਤ ਉਹ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫ਼ਤਰ ਵੀ ਪੁੱਜੇ, ਜਿਥੇ ਉਨ੍ਹਾਂ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਮੁਲਾਕਾਤ ਕੀਤੀ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬੀਬੀ ਪ੍ਰੀਤ ਕੌਰ ਗਿੱਲ ਨੂੰ ਜੀ-ਆਇਆਂ ਆਖਿਆ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਗੁਰੂ ਬਖ਼ਸ਼ਿਸ ਸਿਰੋਪਾਓ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸੁਨਹਿਰੀ ਮਾਡਲ ਦੇ ਕੇ ਸਨਮਾਨਿਤ ਕੀਤਾ। 
ਇਸ ਮੌਕੇ ਬੀਬੀ ਪ੍ਰੀਤ ਕੌਰ ਗਿੱਲ ਨੇ ਸ਼੍ਰੋਮਣੀ ਕਮੇਟੀ ਵੱਲੋਂ ਮਿਲੇ ਸਨਮਾਨ ਲਈ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਆਪਣੇ ਆਪ ਨੂੰ ਵਡਭਾਗਾ ਸਮਝਦੇ ਹਨ। ਉਨ੍ਹਾਂ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ ਸਮੁੱਚੀ ਮਾਨਵਤਾ ਲਈ ਰਾਹ-ਦਸੇਰਾ ਹੈ। ਐਮਪੀ ਬਣਨ ਮਗਰੋਂ ਉਹ ਗੁਰੂ ਸਾਹਿਬ ਦਾ ਸ਼ੁਕਰਾਨਾ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕਰਨ ਆਏ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਗੁਰੂ ਸਾਹਿਬ ਅੱਗੇ ਅਰਦਾਸ ਕੀਤੀ ਕਿ ਵਿਸ਼ਵ ਅੰਦਰ ਬਣੇ ਮੌਜੂਦਾ ਜੰਗ ਦੇ ਹਾਲਾਤ ਸੁਖਾਵੇਂ ਹੋਣ ਅਤੇ ਸਮੁੱਚਾ ਵਿਸ਼ਵ ਸ਼ਾਂਤੀ ਨਾਲ ਵਧੇ ਫੁੱਲੇ। 
ਇਸ ਮੌਕੇ ਅੰਤ੍ਰਿੰਗ ਮੈਂਬਰ ਸ. ਦਲਜੀਤ ਸਿੰਘ ਭਿੰਡਰ, ਸ. ਮੰਗਵਿੰਦਰ ਸਿੰਘ ਖਾਪੜਖੇੜੀ, ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਸ. ਅਜਮੇਰ ਸਿੰਘ ਖੇੜਾ, ਸ. ਪ੍ਰਿਤਪਾਲ ਸਿੰਘ ਪਾਲੀ, ਭਾਈ ਅਜੈਬ ਸਿੰਘ ਅਭਿਆਸੀ, ਬੀਬੀ ਪਰਮਜੀਤ ਕੌਰ, ਤੇ ਹੋਰ ਮੌਜੂਦ ਸਨ।

Comments

Related