ADVERTISEMENT

ADVERTISEMENT

ਅੰਮ੍ਰਿਤਪਾਲ ਸਿੰਘ ਮਹਿਰੋਂ ਵਲੋਂ ਭਾਬੀ ਕਮਲ ਕੌਰ ਦਾ ਕਤਲ ਕਰਨਾ ਸਹੀ?

ਭਾਬੀ ਕਮਲ ਕੌਰ ਦੇ ਕਤਲ ਮਾਮਲੇ 'ਚ ਇਕ ਤੋਂ ਬਾਅਦ ਇਕ ਨਵਾਂ ਮੋੜ

ਭਾਬੀ ਕਮਲ ਕੌਰ ਦਾ ਕਤਲ ਮਾਮਲਾ / The Economic times

ਭਾਬੀ ਕਮਲ ਕੌਰ ਦੇ ਕਤਲ ਮਾਮਲੇ 'ਚ ਇਕ ਤੋਂ ਬਾਅਦ ਇਕ ਨਵਾਂ ਮੋੜ ਆਉਂਦਾ ਵਿਖਾਈ ਦੇ ਰਿਹਾ ਹੈ। ਜਿੱਥੇ ਇਕ ਪਾਸੇ ਪੁਲਿਸ ਵਲੋਂ ਇਹ ਜਾਣਕਾਰੀ ਮਿਲੀ ਕਿ ਅੰਮ੍ਰਿਤਪਾਲ ਸਿੰਘ ਮਹਿਰੋਂ UAE ਭੱਜ ਗਿਆ ਹੈ। ਉਥੇ ਹੀ ਹੁਣ ਇਹ ਕਤਲ ਕੇਸ ਅੰਮ੍ਰਿਤਪਾਲ ਸਿੰਘ ਮਹਿਰੋਂ ਦੇ ਹੱਕ 'ਚ ਘੁੰਮਣ ਬ੍ਰਦਰਜ਼ ਵਲੋਂ ਲੜਣ ਦੀ ਸੂਚਨਾ ਪ੍ਰਾਪਤ ਹੋਈ ਹੈ। ਵਕੀਲਾਂ ਨੇ ਪੰਜਾਬ ਪੁਲਿਸ ‘ਤੇ ਸਵਾਲ ਉਠਾਏ ਤੇ ਕਿਹਾ ਕਿ ਜੇਕਰ ਅੰਮ੍ਰਿਤਪਾਲ ਤੇ ਉਸ ਦੇ ਸਾਥੀਆਂ ਵਿਰੁੱਧ ਕੇਸ ਦਰਜ ਕੀਤਾ ਜਾ ਰਿਹਾ ਹੈ ਤਾਂ ਸੋਸ਼ਲ ਮੀਡੀਆ 'ਤੇ ਅਸ਼ਲੀਲਤਾ ਫੈਲਾਉਣ ਅਤੇ ਨੌਜਵਾਨਾਂ ਨੂੰ ਵਿਗਾੜਨ ਵਾਲੇ ਲੋਕਾਂ ਵਿਰੁੱਧ ਕੇਸ ਕਿਉਂ ਨਹੀਂ ਦਰਜ ਕੀਤਾ ਜਾ ਰਿਹਾ?

ਉਨ੍ਹਾਂ ਕਿਹਾ ਕਿ ਅੰਮ੍ਰਿਤਪਾਲ ਮਹਿਰੋ ਨੇ ਕਿਹਾ ਕਿ ਉਹ ਆਤਮ ਸਮਰਪਣ ਕਰਨ ਲਈ ਤਿਆਰ ਹੈ ਪਰ ਕੋਈ ਧੱਕਾ ਨਹੀਂ ਹੋਣਾ ਚਾਹੀਦਾ, ਸਾਰਾ ਕੁਝ ਪਾਰਦਰਸ਼ੀ ਅਤੇ ਨਿਰਪੱਖ ਹੋਣਾ ਚਾਹੀਦਾ ਹੈ। ਵਕੀਲ ਨੇ ਦੱਸਿਆ ਕਿ ਉਨ੍ਹਾਂ ਨੇ ਅੰਮ੍ਰਿਤਪਾਲ ਨਾਲ ਗੱਲ ਕੀਤੀ ਹੈ। ਉਹ ਜਲਦੀ ਹੀ ਜ਼ਮਾਨਤ ਅਰਜ਼ੀ ਦਾਇਰ ਕਰਨ ਜਾ ਰਹੇ ਹਨ। ਇਸ ਦੇ ਨਾਲ ਉਹ ਹਾਈ ਕੋਰਟ ਵਿੱਚ ਅੰਮ੍ਰਿਤਪਾਲ ਮਹਿਰੋ ਦੀ ਸੁਰੱਖਿਆ ਪਟੀਸ਼ਨ ਦਾਇਰ ਵੀ ਕਰਨ ਜਾ ਰਹੇ ਹਨ ਕਿਉਂਕਿ ਉਹਨਾਂ ਨੂੰ ਪੁਲਿਸ 'ਤੇ ਭਰੋਸਾ ਨਹੀਂ ਹੈ।

ਇਸ ਤੋਂ ਇਲਾਵਾ SGPC ਵੀ ਅੰਮ੍ਰਿਤਪਾਲ ਸਿੰਘ ਮਹਿਰੋਂ ਦੇ ਹੱਕ 'ਚ ਉਤਰ ਆਈ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਮਲਕੀਤ ਸਿੰਘ ਨੇ ਕਮਲ ਕੌਰ ਦੇ ਕਤਲ ਨੂੰ ਸਹੀ ਦੱਸਿਆ ਹੈ। ਉਨ੍ਹਾਂ ਕਿਹਾ ਕਿ ਕੌਮ ਨੂੰ ਬਦਨਾਮ ਕਰਨ ਵਾਲਿਆਂ ਨਾਲ ਅਜਿਹਾ ਹੀ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜਿਹੜੇ ਲੋਕ ਸਿੱਖ ਕੌਮ ਨੂੰ ਬਦਨਾਮ ਕਰਨ ਲਈ ਅਜਿਹਾ ਗਲਤ ਕਾਰਜ ਕਰਦੇ ਹਨ ਅਤੇ ਆਪਣਾ ਨਾਂ ਬਦਲਦੇ ਹਨ, ਉਨ੍ਹਾਂ ਨਾਲ ਇੰਝ ਹੀ ਹੋਣਾ ਚਾਹੀਦਾ ਹੈ। 

Comments

Related