ADVERTISEMENT

ADVERTISEMENT

ਟੀ20 ਵਰਲਡ ਕੱਪ 2026 ਦਾ ਫਾਈਨਲ: ਭਾਰਤ ਤੇ ਨਿਊਜ਼ੀਲੈਂਡ ਆਹਮੋ-ਸਾਹਮਣੇ

ਫਾਈਨਲ ਵਿੱਚ ਨਿਊਜ਼ੀਲੈਂਡ ਨੂੰ ਹਰਾਉਣਾ ਆਸਾਨ ਨਹੀਂ ਹੋਵੇਗਾ। ਕਿਉਂਕਿ ਭਾਰਤ ਅਜੇ ਤੱਕ ਨਿਊਜ਼ੀਲੈਂਡ ਖ਼ਿਲਾਫ਼ ਇੱਕ ਵੀ ਮੈਚ ਨਹੀਂ ਜਿੱਤ ਸਕਿਆ

ਟੀ20 ਵਰਲਡ ਕੱਪ 2026 ਦਾ ਫਾਈਨਲ: ਭਾਰਤ ਤੇ ਨਿਊਜ਼ੀਲੈਂਡ ਆਹਮੋ-ਸਾਹਮਣੇ / Staff Reporter

ਟੀ20 ਵਰਲਡ ਕੱਪ 2026 ਦਾ ਫਾਈਨਲ ਮੁਕਾਬਲਾ ਭਾਰਤ ਅਤੇ ਨਿਊਜ਼ੀਲੈਂਡ ਵਿਚਕਾਰ 8 ਮਾਰਚ ਨੂੰ ਅਹਿਮਦਾਬਾਦ ਦੇ ਨਰੇਂਦਰ ਮੋਦੀ ਸਟੇਡੀਅਮ ਵਿੱਚ ਖੇਡਿਆ ਜਾਵੇਗਾ। ਇਹ ਮੈਚ ਪਹਿਲਾਂ ਹੀ ਇਤਿਹਾਸ ਬਣਾਉਂਦਾ ਨਜ਼ਰ ਆ ਰਿਹਾ ਹੈ, ਕਿਉਂਕਿ ਦੋਵੇਂ ਟੀਮਾਂ ਪਹਿਲੀ ਵਾਰ ਟੀ20 ਵਰਲਡ ਕੱਪ ਦੇ ਫਾਈਨਲ ਵਿੱਚ ਆਹਮੋ-ਸਾਹਮਣੇ ਹੋਣਗੀਆਂ। ਫੈਨਜ਼ ਨੂੰ ਇੱਕ ਅਜਿਹਾ ਨਜ਼ਾਰਾ ਵੀ ਦੇਖਣ ਨੂੰ ਮਿਲੇਗਾ ਜੋ ਕ੍ਰਿਕਟ ਦੇ ਇਤਿਹਾਸ ਵਿੱਚ ਪਹਿਲਾਂ ਕਦੇ ਨਹੀਂ ਹੋਇਆ। ਇਸ ਕਾਰਨ ਇਹ ਮੈਚ ਬਹੁਤ ਹੀ ਇਤਿਹਾਸਕ ਮੰਨਿਆ ਜਾ ਰਿਹਾ ਹੈ।

ਭਾਰਤੀ ਟੀਮ ਡਿਫੈਂਡਿੰਗ ਚੈਂਪੀਅਨ ਵਜੋਂ ਲਗਾਤਾਰ ਦੂਜੀ ਵਾਰ ਖਿਤਾਬ ਜਿੱਤਣ ਲਈ ਮੈਦਾਨ ਵਿੱਚ ਉਤਰੇਗੀ। ਦੂਜੇ ਪਾਸੇ ਨਿਊਜ਼ੀਲੈਂਡ ਦੀ ਨਜ਼ਰ ਆਪਣੇ ਪਹਿਲੇ ਟੀ20 ਵਰਲਡ ਕੱਪ ਖਿਤਾਬ ‘ਤੇ ਟਿਕੀ ਹੋਈ ਹੈ। ਇਹ ਪਹਿਲੀ ਵਾਰ ਹੋਵੇਗਾ ਜਦੋਂ ਦੋ ਟੀਮਾਂ ਆਈਸੀਸੀ ਦੇ ਤਿੰਨਾਂ ਫਾਰਮੈਟਾਂ ਦੇ ਫਾਈਨਲ ਵਿੱਚ ਇਕ-ਦੂਜੇ ਦੇ ਸਾਹਮਣੇ ਆਉਣਗੀਆਂ। ਇਸ ਤੋਂ ਪਹਿਲਾਂ ਭਾਰਤ ਅਤੇ ਨਿਊਜ਼ੀਲੈਂਡ ਦੀਆਂ ਟੀਮਾਂ ਵਨਡੇ ਅਤੇ ਟੈਸਟ ਫਾਰਮੈਟ ਦੇ ਆਈਸੀਸੀ ਟੂਰਨਾਮੈਂਟਾਂ ਦੇ ਫਾਈਨਲ ਵਿੱਚ ਵੀ ਭਿੜ ਚੁੱਕੀਆਂ ਹਨ ਅਤੇ ਹੁਣ ਟੀ20 ਫਾਰਮੈਟ ਵਿੱਚ ਵੀ ਇਹ ਮੁਕਾਬਲਾ ਦੇਖਣ ਨੂੰ ਮਿਲੇਗਾ।

ਇਹ ਸਿਲਸਿਲਾ 2021 ਵਿੱਚ ਸ਼ੁਰੂ ਹੋਇਆ ਸੀ, ਜਦੋਂ ਵਰਲਡ ਟੈਸਟ ਚੈਂਪੀਅਨਸ਼ਿਪ (WTC) ਦਾ ਪਹਿਲਾ ਫਾਈਨਲ ਸਾਊਥਹੈਂਪਟਨ ਵਿੱਚ ਖੇਡਿਆ ਗਿਆ ਸੀ। ਉਸ ਮੈਚ ਵਿੱਚ ਨਿਊਜ਼ੀਲੈਂਡ ਨੇ ਭਾਰਤ ਨੂੰ 8 ਵਿਕਟਾਂ ਨਾਲ ਹਰਾਕੇ ਪਹਿਲਾ WTC ਖਿਤਾਬ ਜਿੱਤਿਆ ਸੀ।

ਇਸ ਤੋਂ ਬਾਅਦ 2025 ਵਿੱਚ ਆਈਸੀਸੀ ਚੈਂਪੀਅਨਜ਼ ਟ੍ਰਾਫੀ ਦਾ ਫਾਈਨਲ ਦੁਬਈ ਵਿੱਚ ਭਾਰਤ ਅਤੇ ਨਿਊਜ਼ੀਲੈਂਡ ਵਿਚਕਾਰ ਖੇਡਿਆ ਗਿਆ। ਇਸ ਵਾਰ ਭਾਰਤ ਨੇ ਬਾਜ਼ੀ ਮਾਰੀ ਅਤੇ 4 ਵਿਕਟਾਂ ਨਾਲ ਜਿੱਤ ਦਰਜ ਕੀਤੀ। ਰੋਹਿਤ ਸ਼ਰਮਾ ਦੀ ਕਪਤਾਨੀ ਹੇਠ ਭਾਰਤੀ ਟੀਮ ਨੇ ਟੂਰਨਾਮੈਂਟ ਵਿੱਚ ਜਿੱਤਕੇ ਤੀਜੀ ਵਾਰ ਚੈਂਪੀਅਨਜ਼ ਟ੍ਰਾਫੀ ਆਪਣੇ ਨਾਮ ਕੀਤੀ।

ਟੀ20 ਵਰਲਡ ਕੱਪ 2026 ਵਿੱਚ ਭਾਰਤੀ ਟੀਮ ਦਾ ਪ੍ਰਦਰਸ਼ਨ ਹੁਣ ਤੱਕ ਕਾਫ਼ੀ ਸ਼ਾਨਦਾਰ ਰਿਹਾ ਹੈ, ਪਰ ਫਾਈਨਲ ਵਿੱਚ ਨਿਊਜ਼ੀਲੈਂਡ ਨੂੰ ਹਰਾਉਣਾ ਆਸਾਨ ਨਹੀਂ ਹੋਵੇਗਾ। ਦਰਅਸਲ, ਟੀ20 ਵਰਲਡ ਕੱਪ ਵਿੱਚ ਭਾਰਤ ਅਜੇ ਤੱਕ ਨਿਊਜ਼ੀਲੈਂਡ ਖ਼ਿਲਾਫ਼ ਇੱਕ ਵੀ ਮੈਚ ਨਹੀਂ ਜਿੱਤ ਸਕਿਆ। ਦੋਵੇਂ ਟੀਮਾਂ ਵਿਚਕਾਰ ਇਸ ਟੂਰਨਾਮੈਂਟ ਵਿੱਚ ਕੁੱਲ 3 ਮੈਚ ਖੇਡੇ ਗਏ ਹਨ ਅਤੇ ਤਿੰਨਾਂ ਵਾਰ ਭਾਰਤ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਹੈ।

Comments

Related